BREAKING NEWS
Search

ਆਪ ਵਿਧਾਇਕ ਬਲਜਿੰਦਰ ਕੌਰ ਲਈ ਆਈ ਵੱਡੀ ਮਾੜੀ ਖਬਰ, ਅਦਾਲਤ ਵਲੋਂ ਜਾਰੀ ਕੀਤੇ ਗੈਰ ਜਮਾਨਤੀ ਵਾਰੰਟ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਗਏ ਹਨ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਆਰਥਿਕ ਮੁਸੀਬਤਾਂ ਤੋਂ ਬਾਹਰ ਨਿਕਲੇ ਹਨ। ਉਥੇ ਹੀ ਕਈ ਕਾਰਨਾਂ ਦੇ ਚਲਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਕਈ ਮੁਸੀਬਤਾਂ ਵਿਚ ਘਿਰ ਰਹੇ ਹਨ।

ਜਿੱਥੇ ਵੱਖ ਵੱਖ ਮਾਮਲਿਆਂ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਇਸ ਸਮੇਂ ਜੇਲ੍ਹਾਂ ਵਿੱਚ ਬੰਦ ਹਨ। ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਆਪ ਵਿਧਾਇਕ ਬਲਜਿੰਦਰ ਕੌਰ ਵੱਲੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿਥੇ ਅਦਾਲਤ ਵੱਲੋਂ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿੱਚ ਮੌਜੂਦਾ ਵਿਧਾਇਕ ਬਲਜਿੰਦਰ ਕੌਰ ਇਸ ਸਮੇ ਵਿਵਾਦ ਵਿੱਚ ਘਿਰ ਗਈ ਹੈ ਜਿੱਥੇ ਉਹਨਾਂ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਹੋਏ ਹਨ।

ਇਹ ਗੈਰ-ਜ਼ਮਾਨਤੀ ਵਰੰਟ ਉਨ੍ਹਾਂ ਦੇ ਖਿਲਾਫ ਚੰਡੀਗੜ੍ਹ ਜਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ। ਜੋ ਕਿ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿਚ ਪੇਸ਼ ਨਹੀਂ ਹੋਏ ਹਨ। ਜਿਸ ਦੇ ਚਲਦਿਆਂ ਹੋਇਆਂ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਹੀ ਉਨ੍ਹਾਂ ਦੇ ਖਿਲਾਫ ਅਦਾਲਤ ਵੱਲੋਂ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਸਾਰਾ ਮਾਮਲਾ 2020 ਦਾ ਹੈ ਜਦੋਂ ਜਨਵਰੀ ਵਿੱਚ ਇੱਕ ਘਟਨਾ ਦੇ ਦੌਰਾਨ ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾ ਗਿਆ ਸੀ ਅਤੇ ਕੁਝ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਉਸ ਸਮੇਂ ਪੁਲਿਸ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਦੀ ਹੱਥੋਪਾਈ ਹੋਈ ਸੀ।। ਇਸ ਘਟਨਾ ਵਿਚ ਜਿੱਥੇ ਪੁਲਿਸ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ ਉਥੇ ਹੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਨਾਲ ਇਸ ਮਾਮਲੇ ਵਿੱਚ ਹੋਰ ਵੀ ਮੰਤਰੀਆਂ ਦੇ ਨਾਮ ਸ਼ਾਮਲ ਹਨ।



error: Content is protected !!