ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆ ਚੁੱਕੀਆਂ ਹਨ ਉਥੇ ਹੀ ਇਨ੍ਹਾਂ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋਇਆ ਹੈ। ਪਹਿਲਾਂ ਕਰੋਨਾ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਸ ਤੋਂ ਬਾਅਦ ਕੁਦਰਤੀ ਘਟਨਾਵਾਂ ਨੇ ਵੀ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ। ਜਿੱਥੇ ਹੋਣ ਵਾਲੇ ਸਮੁੰਦਰੀ ਤੂਫ਼ਾਨ, ਹੜ੍ਹ ,ਭੂਚਾਲ ਅਤੇ ਹੋਰ ਕੁਦਰਤੀ ਕਰੋਪੀਆਂ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੀਆ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆ ਭਾਰੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ।
ਹੁਣ ਇੰਡੀਆ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ ਹਨ ਜਿਥੇ ਧਰਤੀ ਕੰਬੀ ਹੈ ਅਤੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਕੇਦਾਰਨਾਥ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜੋ ਕਿ ਬਰਫ ਖਿਸਕਣ ਤੋਂ ਬਾਅਦ ਹੋਇਆ ਹੈ। ਪ੍ਰਭਾਵਿਤ ਖੇਤਰ ਦੇ ਲੋਕ ਜਿੱਥੇ ਆਪਣੇ ਆਪ ਨੂੰ ਸੁਰੱਖਿਅਤ ਸਥਾਨਾਂ ਤੇ ਲੈ ਕੇ ਗਏ ਹਨ ਉੱਥੇ ਹੀ ਭੂਚਾਲ ਦੇ ਝਟਕਿਆਂ ਕਾਰਨ ਕਈ ਪਿੰਡਾਂ ਵਿੱਚ ਘਰਾ ਨੂੰ ਤਰੇੜਾਂ ਵੀ ਦੇਖੀਆਂ ਹਨ।
ਜਿੱਥੇ ਪਹਿਲਾਂ ਸ਼ਨੀਵਾਰ ਨੂੰ ਬਰਫ ਖਿਸਕ ਗਈ ਸੀ ਉੱਥੇ ਹੀ ਇਹ ਸਿਲਸਿਲਾ ਕੇਦਾਰਨਾਥ ਦੇ ਚੋਰਾਬਾੜੀ ਵਿੱਚ ਲਗਾਤਾਰ ਜਾਰੀ ਹੈ। ਪਿਛਲੇ ਦੋ ਦਿਨਾਂ ਦੌਰਾਨ ਜਿੱਥੇ ਤੀਜੀ ਵਾਰ ਇਹ ਬਰਫ ਖਿਸਕਣ ਦੀ ਘਟਨਾ ਵਾਪਰ ਚੁੱਕੀ ਹੈ ਉੱਥੇ ਹੀ ਇਸ ਤੋਂ ਬਾਅਦ ਭੂਚਾਲ ਆਇਆ ਹੈ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 2.5 ਮਾਪੀ ਗਈ ਹੈ। ਇਸ ਕਾਰਨ ਜਿੱਥੇ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਥੇ ਪਹਾੜੀ ਖੇਤਰਾਂ ਵਿਚ ਭੂਚਾਲ ਆਉਂਦਾ ਹੈ।
ਉਥੇ ਹੀ ਲੋਕਾਂ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਜਿੱਥੇ ਆਉਣ ਵਾਲੇ ਸਮੇਂ ਵਿੱਚ ਗਲੇਸ਼ੀਅਰ ਦੇ ਵੱਡੇ ਹਿੱਸੇ ਦੇ ਫਟਣ ਦੇ ਖ਼ਤਰੇ ਬਾਰੇ ਵੀ ਸਾਵਧਾਨੀ ਵਰਤੀ ਜਾ ਰਹੀ ਹੈ। ਉੱਥੇ ਹੀ ਕੇਦਾਰਨਾਥ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਦੌਰਾਨ ਭੂ ਵਿਗਿਆਨ ਦੀ ਟੀਮ ਵੀ ਮੁਆਇਨਾ ਕਰੇਗੀ।
ਤਾਜਾ ਜਾਣਕਾਰੀ