ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰਾ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਉਥੇ ਹੀ ਅਜਿਹੀਆਂ ਹਸਤੀਆਂ ਜਿੱਥੇ ਆਪਣੀ ਗਾਇਕੀ ਅਤੇ ਅਦਾਕਾਰੀ ਨੂੰ ਲੈ ਕੇ ਆਏ ਦਿਨ੍ਹੀਂ ਚਰਚਾ ਵਿਚ ਰਹਿੰਦੀਆਂ ਹਨ। ਪਰ ਅਜਿਹੀਆਂ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਕਈ ਅਜਿਹੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਜਿੱਥੇ ਅਜਿਹੀਆਂ ਹਸਤੀਆਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ।
ਜਿੱਥੇ ਕੁਝ ਲੋਕਾਂ ਵੱਲੋਂ ਅਜਿਹੀਆਂ ਹਸਤੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਉਪਰ ਹਮਲੇ ਹੋਏ ਹਨ ਅਤੇ ਕਈਆਂ ਦੀ ਜਾਨ ਵੀ ਚਲੀ ਗਈ ਹੈ। ਹੁਣ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਮਸ਼ਹੂਰ ਪੰਜਾਬੀ ਗਾਇਕ ਤੇ ਜਾਨਲੇਵਾ ਹਮਲਾ ਹੋਇਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਸੰਗੀਤ ਜਗਤ ਵਿਚ ਅੱਜ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮਸ਼ਹੂਰ ਪੰਜਾਬੀ ਗਾਇਕ ਅਲਫਾਜ਼ ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਉਪਰ ਇਸ ਹਮਲੇ ਦੀ ਜਾਣਕਾਰੀ ਪੰਜਾਬੀ ਗਾਇਕ ਹਨੀ ਸਿੰਘ ਵੱਲੋਂ ਦਿੱਤੀ ਗਈ ਹੈ। ਜਿੱਥੇ ਸੋਸ਼ਲ ਮੀਡੀਆ ਤੇ ਇਕ ਫੋਟੋ ਜਾਰੀ ਕਰਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਅਲਫਾਜ਼ ਦੀ ਹਾਲਤ ਕਾਫੀ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ ਜਿਸ ਦੀ ਫੋਟੋ ਸ਼ੇਅਰ ਕੀਤੀ ਗਈ ਹੈ।
ਪੰਜਾਬੀ ਗਾਇਕ ਅਲਫਾਜ਼ ਦੇ ਉਪਰ ਜਿਥੇ ਮਿੰਨੀ ਟਰੱਕ ਦੇ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਉਥੇ ਹੀ ਇਹ ਸਾਰੇ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤੋਂ ਫਰਾਰ ਹੋ ਗਏ। ਉਥੇ ਹੀ ਗੰਭੀਰ ਜ਼ਖਮੀ ਹਾਲਤ ਵਿੱਚ ਪੰਜਾਬੀ ਗਾਇਕ ਅਲਫਾਜ਼ ਨੂੰ ਮੋਹਾਲੀ ਦੇ ਫੋਰਤੀਸਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Home ਤਾਜਾ ਜਾਣਕਾਰੀ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਇਸ ਮਸ਼ਹੂਰ ਪੰਜਾਬੀ ਗਾਇਕ ਤੇ ਹੋਇਆ ਜਾਨਲੇਵਾ ਹਮਲਾ, ਹਾਲਤ ਨਾਜ਼ੁਕ
ਤਾਜਾ ਜਾਣਕਾਰੀ