ਆਈ ਤਾਜ਼ਾ ਵੱਡੀ ਖਬਰ
ਲਗਾਤਾਰ ਵਧ ਰਹੀਆਂ ਲੁਟ ਖੋਹ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਅਜਿਹੇ ਗੈਰ-ਸਮਾਜਿਕ ਅਨਸਰਾਂ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਚੋਰਾਂ ਅਤੇ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉੱਥੇ ਹੀ ਰਾਤ ਦੇ ਮੌਕੇ ਉਨ੍ਹਾਂ ਵੱਲੋਂ ਕਈ ਪਰਵਾਰਾਂ ਨੂੰ ਆਪਣੀ ਲੁੱਟ ਖੋਹ ਅਤੇ ਚੋਰੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਬਹੁਤ ਸਾਰੇ ਲੋਕ ਜਿੱਥੇ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ।
ਉਥੇ ਹੀ ਉਨ੍ਹਾਂ ਦੇ ਦਿਲ ਵਿੱਚ ਡਰ ਵੀ ਪੈਦਾ ਹੋ ਜਾਂਦਾ ਹੈ। ਲਗਾਤਾਰ ਵਧ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੀ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਅਜਿਹੇ ਲੋਕਾਂ ਨੂੰ ਕਾਬੂ ਕਰਨ ਵਾਸਤੇ ਪੁਲਸ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਇਥੇ ਪੰਜਾਬ ਵਿੱਚ ਰਾਤ ਨੂੰ ਚੋਰਾਂ ਵੱਲੋਂ ਬਜ਼ੁਰਗ ਜੋੜੇ ਦੇ ਘਰ ਧਾਵਾ ਬੋਲਿਆ ਗਿਆ ਹੈ ਅਤੇ ਕੁੱਟਮਾਰ ਕਰਕੇ ਨਕਦੀ ਅਤੇ ਗਹਿਣੇ ਲੁੱਟੇ ਗਏ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੇ ਅਧੀਨ ਆਉਣ ਵਾਲੇ ਪਿੰਡ ਗਿਲਜੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਕੁੱਝ ਲੁਟੇਰਿਆਂ ਵੱਲੋਂ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਬਜ਼ੁਰਗ ਜੋੜੇ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਘਰ ਵਿੱਚ ਪਏ ਗਹਿਣੇ ਅਤੇ ਨਗਦੀ ਲੁੱਟੇ ਗਏ ਹਨ ਤੇ ਪਰਿਵਾਰਕ ਮੈਂਬਰਾਂ ਦੀ ਕੁੱਟ-ਮਾਰ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਬਿੰਦਰ ਕੌਰ ਅਤੇ ਰਾਜ ਕੌਰ ਨੇ ਦੱਸਿਆ ਹੈ ਕਿ ਜਿੱਥੇ ਉਨ੍ਹਾਂ ਦੇ ਘਰ ਰਾਤ ਸਾਢੇ 12 ਵਜੇ ਦੇ ਕਰੀਬ ਕੁਝ ਲੁਟੇਰੇ ਹਥਿਆਰਾਂ ਨਾਲ ਦਾਖਲ ਹੋਏ ਸਨ। ਉਨ੍ਹਾਂ ਵੱਲੋਂ ਸਾਰੇ ਪਰਿਵਾਰਕ ਮੈਂਬਰਾਂ ਦੀ ਕੁੱਟ-ਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਘਰ ਵਿੱਚੋਂ 15 ਤੋਲੇ ਸੋਨੇ ਦੇ ਗਹਿਣੇ, ਸਾਢੇ ਸੱਤ ਲੱਖ ਰੁਪਏ ਦੀ ਨਗਦੀ, 7.50 ਯੂਰੋ, 5500 ਸੌ ਡਾਲਰ ਚੋਰੀ ਕੀਤੇ ਗਏ ਹਨ। ਜ਼ਖ਼ਮੀਆਂ ਨੂੰ ਜਿੱਥੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ: ਰਾਤ ਨੂੰ ਚੋਰਾਂ ਵਲੋਂ ਬਜ਼ੁਰਗ ਜੋੜੇ ਦੇ ਘਰ ਬੋਲਿਆ ਧਾਵਾ , ਕੁੱਟਮਾਰ ਕਰ ਲੁੱਟੇ ਨਗਦੀ ਅਤੇ ਗਹਿਣੇ
ਤਾਜਾ ਜਾਣਕਾਰੀ