ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਘਟਨਾਵਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਕਰੋਨਾ ਕਾਰਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਦੀ ਜਾਨ ਚਲੇ ਗਈ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ , ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਵੱਖ ਵੱਖ ਖੇਤਰਾਂ ਦੀਆਂ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਪੂਰੀ ਨਹੀਂ ਹੋ ਸਕਦੀ।
ਅਚਾਨਕ ਹੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਜਿਨ੍ਹਾਂ ਨੇ ਗਾਇਕੀ ਦੇ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ, ਉਹ ਹਸਤੀਆ ਇਸ ਦੁਨੀਆਂ ਨੂੰ ਅਲਵਿਦਾ ਆਖਦਿਆਂ ਹੋਇਆਂ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਹੁਣ ਦੁਰਗਾ ਪੂਜਾ ਵਿਚ ਗਾਉਂਦੇ ਹੋਏ ਅਚਾਨਕ ਇਸ ਮਸ਼ਹੂਰ ਗਾਇਕ ਦੀ ਮੌਤ ਹੋਈ ਹੈ। ਜਿਸ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੜੀਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਉੜੀਸਾ ਦੇ ਮਸ਼ਹੂਰ ਗਾਇਕ ਮੁਰਲੀ ਮੋਹਾਪਾਤਰਾ ਦਾ ਦਿਹਾਂਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਉਹਨਾ ਦਾ ਦਿਹਾਂਤ ਉਸ ਸਮੇਂ ਹੋਇਆ ਜਦੋਂ ਉਹ ਇਕ ਦੁਰਗਾ ਪੂਜਾ ਦੇ ਸਮਾਗਮ ਵਿੱਚ ਸਟੇਜ ਤੇ ਪਰਫੋਰਮ ਕਰ ਰਹੇ ਸਨ। ਇਹ ਸਮਾਗਮ ਜ਼ਿਲ੍ਹਾ ਕੋਰਾਪੁਟ ਦੇ ਵਿਚ ਹੋ ਰਿਹਾ ਸੀ। ਜਿਸ ਸਮੇਂ ਇਸ ਮਸ਼ਹੂਰ ਗਾਇਕ ਮੁਰਲੀ ਮੋਹਾਪਾਤਰਾ ਵੱਲੋਂ ਇਸ ਪ੍ਰੋਗਰਾਮ ਦੇ ਦੌਰਾਨ ਗੀਤ ਪੇਸ਼ ਕੀਤੇ ਜਾ ਰਹੇ ਸਨ। ਉਹਨਾਂ ਵੱਲੋਂ ਇਸ ਪ੍ਰੋਗਰਾਮ ਦੇ ਵਿਚ ਚਾਰ ਗੀਤ ਪੇਸ਼ ਕੀਤੇ ਗਏ। ਜਿਸ ਤੋਂ ਬਾਅਦ ਅਚਾਨਕ ਸਟੇਜ ਤੇ ਬੇਹੋਸ਼ ਹੋ ਕੇ ਡਿੱਗ ਪਏ। ਜਿਸ ਤੋਂ ਬਾਅਦ ਤੁਰੰਤ ਹੀ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਮੁੱਖ ਮੰਤਰੀ ਵੱਲੋਂ ਵੀ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਸੰਗੀਤ ਜਗਤ ਵਿਚ ਉਨ੍ਹਾਂ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।
ਤਾਜਾ ਜਾਣਕਾਰੀ