ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਵੱਖ-ਵੱਖ ਤਿਉਹਾਰਾਂ ਨੂੰ ਵੱਖ ਵੱਖ ਧਰਮਾਂ ਦੇ ਲੋਕਾਂ ਵੱਲੋਂ ਆਪਣੇ ਅਨੁਸਾਰ ਮਨਾਇਆ ਜਾਂਦਾ ਹੈ। ਹੁਣ ਕਈ ਦਿਨ ਤੇ ਤਿਉਹਾਰ ਜਿੱਥੇ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਭਾਈਚਾਰੇ ਦੇ ਨਾਲ ਮਿਲ ਕੇ ਮਨਾਏ ਜਾਂਦੇ ਹਨ। ਉੱਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਤਿਉਹਾਰਾਂ ਦੇ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆ ਹਨ ਅਤੇ ਉਨ੍ਹਾਂ ਦੇ ਦਿਲ ਵਿੱਚ ਡਰ ਪੈਦਾ ਕਰ ਦਿੰਦੀਆਂ ਹਨ। ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਧਰਮਾਂ ਵਿੱਚ ਆਪਣੀ ਸ਼ਰਧਾ ਦੇ ਅਨੁਸਾਰ ਪੂਜਾ ਕੀਤੀ ਜਾਂਦੀ ਹੈ। ਉਥੇ ਹੀ ਇਸ ਪੂਜਾ ਦੇ ਦੌਰਾਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।
ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਪੂਜਾ ਦੇ ਦੌਰਾਨ ਬੱਕਰੇ ਦੀ ਬਲੀ ਦੇ ਦੌਰਾਨ ਅਚਾਨਕ ਹੀ ਹਥਿਆਰ ਖਿਸਕਣ ਕਾਰਨ ਬੱਚੇ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਝਾਰਖੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਜ਼ਿਲ੍ਹਾ ਗੁਮਲਾ ਦੇ ਅਧੀਨ ਆਉਣ ਵਾਲੇ ਪਿੰਡ ਲਾਲਪੁਰ ਵਿਖੇ ਇਕ ਬੱਚੀ ਦੀ ਦਰਦਨਾਕ ਮੌਤ ਹੋਈ ਹੈ। ਜਿਸ ਨਾਲ ਪਿੰਡ ਵਿਚ ਮਨਾਏ ਜਾ ਰਹੇ ਦੁਰਗਾ ਨੌਮੀ ਦੀ ਖੁਸ਼ੀ ਦੇ ਮੌਕੇ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੁਰਗਾ ਨੌਮੀ ਦੇ ਮੌਕੇ ਤੇ ਪਿੰਡ ਵਿੱਚ ਇੱਕ ਬੱਕਰੇ ਦੀ ਬਲੀ ਦਿੱਤੀ ਜਾ ਰਹੀ ਸੀ। ਮਾਨਤਾ ਦੇ ਅਨੁਸਾਰ ਜਿਥੇ 3 ਬੱਕਰਿਆਂ ਦੀ ਬਲੀ ਦਿੱਤੀ ਜਾਂਦੀ ਹੈ ਉਥੇ ਹੀ ਦੋ ਬਕਰਿਆਂ ਦੀ ਬਲੀ ਦਿੱਤੀ ਗਈ ਅਤੇ ਤੀਜੇ ਬਕਰੇ ਦੀ ਬਲੀ ਦੇ ਦੌਰਾਨ ਅਚਾਨਕ ਹੀ ਬਲੀ ਵਾਲਾ ਹਥਿਆਰ ਫਿਸਲ ਕੇ ਭੀੜ ਵਿੱਚ ਖੜੇ ਇਕ ਤਿੰਨ ਸਾਲਾ ਬੱਚੇ ਦੀਪਕ ਦੀ ਗਰਦਨ ਤੇ ਜਾ ਲੱਗਾ। ਜਿੱਥੇ ਬੱਚੇ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਇਸ ਘਟਨਾ ਕਾਰਨ ਪਿੰਡ ਵਿਚ ਜਿੱਥੇ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲੀਸ ਵੱਲੋਂ ਜਿੱਥੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਫ ਆਈ ਆਰ ਦਰਜ ਕੀਤੀ ਗਈ ਹੈ ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ।
ਤਾਜਾ ਜਾਣਕਾਰੀ