ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਦੋਂ ਵੀ ਨਵੀਂ ਪਾਰਟੀ ਹੋਂਦ ਵਿਚ ਆਉਂਦੀ ਹੈ ਤਾਂ ਉਸ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨ ਦੀ ਗੱਲ ਆਖੀ ਜਾਂਦੀ ਹੈ। ਹਰ ਇੱਕ ਪਾਰਟੀ ਵੱਲੋਂ ਜਿੱਥੇ ਪੰਜਾਬ ਚੋਂ ਨਸ਼ਿਆਂ ਅਤੇ ਅਪਰਾਧ ਨੂੰ ਖ਼ਤਮ ਕੀਤੇ ਜਾਣ ਦਾ ਭਰੋਸਾ ਦਿਵਾਇਆ ਜਾਂਦਾ ਹੈ ਪਰ ਇਸ ਸਭ ਦੇ ਬਾਵਜੂਦ ਵੀ ਇਨ੍ਹਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ੇ ਦੀ ਮਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਪੁੱਤਰਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਵਿਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਆਏ ਹੋਣ ਕਾਰਨ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ।
ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦਿਆਂ ਹੀ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਨ੍ਹਾਂ ਦੇ ਘਰ ਦੇ ਚਰਾਗ ਇਨ੍ਹਾਂ ਨਸ਼ਿਆਂ ਦੀ ਭੇਟ ਚੜ੍ਹ ਜਾਂਦੇ ਹਨ। ਹੁਣ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਮੌਤ ਹੋਈ ਹੈ ਜਿਸ ਵੱਲੋਂ ਅਗਲੇ ਮਹੀਨੇ ਵਿਦੇਸ਼ ਜਾਣ ਦੀ ਤਿਆਰੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਾਭਾ ਦੇ ਅਧੀਨ ਆਉਣ ਵਾਲੇ ਪਿੰਡ ਮੈਹਸ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਵਿੱਚ ਇੱਕ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਇਸ ਪਰਵਾਰ ਦੇ ਇਕਲੌਤੇ 18 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਦੀ ਨਸ਼ੇ ਦੀ ਵਧੇਰੇ ਡੋਜ਼ ਲੈਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦਾ ਪਿਤਾ ਜਿਥੇ ਇਸ ਸਮੇਂ ਇਟਲੀ ਵਿੱਚ ਹੈ ਅਤੇ ਇਸ ਨੌਜਵਾਨ ਵੱਲੋਂ ਵੀ ਕੁਝ ਦਿਨਾਂ ਬਾਅਦ ਆਪਣੇ ਪਿਤਾ ਕੋਲ ਜਾਣ ਦੀ ਤਿਆਰੀ ਸੀ। ਉਥੇ ਹੀ ਬੀਤੇ ਕੱਲ੍ਹ ਦੁਸਹਿਰੇ ਦੇ ਮੌਕੇ ਤੇ ਜਿਥੇ ਇਸ ਨੌਜਵਾਨ ਵੱਲੋਂ ਦੁਸਹਿਰਾ ਦੇਖਣ ਵਾਸਤੇ ਆਪਣੀ ਮਾਂ ਤੋਂ 500 ਰੁਪਏ ਦੀ ਮੰਗ ਕੀਤੀ ਗਈ ਅਤੇ ਪੈਸੇ ਲੈ ਕੇ ਦੁਸਹਿਰਾ ਦੇਖਣ ਗਿਆ ਸੀ।
ਉੱਥੇ ਹੀ ਪਰਵਾਰ ਨੂੰ ਕੱਲ੍ਹ ਦੇਰ ਰਾਤ ਪਤਾ ਲੱਗਿਆ ਕਿ ਪਿੰਡ ਦੇ ਨਜ਼ਦੀਕ ਹੀ ਉਨ੍ਹਾਂ ਦਾ ਪੁੱਤਰ ਗੱਡੀ ਵਿੱਚ ਪਿਆ ਹੋਇਆ ਹੈ। ਹਾਲਤ ਕਾਫੀ ਖਰਾਬ ਹੋ ਚੁੱਕੀ ਸੀ ਜਦੋਂ ਮਾਪਿਆਂ ਵੱਲੋਂ ਵੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਅਤੇ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੌਜਵਾਨ ਦੀ ਮੌਤ ਨਸ਼ੇ ਦੀ ਵਧੇਰੇ ਡੋਜ਼ ਲੈਣ ਕਾਰਨ ਹੋਈ ਹੈ।
ਤਾਜਾ ਜਾਣਕਾਰੀ