ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਭਰ ਵਿੱਚ ਹਰ ਰੋਜ਼ ਅਪਰਾਧਕ ਵਾਰਦਾਤਾਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਜਿੱਥੇ ਭਾਰਤ ਦੇਸ਼ ਵਿੱਚ ਹਰ ਰੋਜ਼ ਅਪਰਾਧੀਆਂ ਵੱਲੋਂ ਬਿਨਾਂ ਕਿਸੇ ਡਰ ਤੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਉੱਥੇ ਹੀ ਵਿਦੇਸ਼ੀ ਧਰਤੀ ਤੇ ਵੀ ਸਨਸਨੀਖੇਜ਼ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਤੇ ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ, ਜਿੱਥੇ ਹਮਲਾਵਰਾਂ ਵੱਲੋਂ ਚਾਕੂ ਨਾਲ ਹਮਲਾ ਕੀਤਾ ਗਿਆ। ਜਿਸ ਦੇ ਚੱਲਦੇ ਦੋ ਲੋਕਾਂ ਦੀ ਮੌਤ ਹੋ ਗਈ। ਜਦ ਕਿ ਇਸ ਘਟਨਾ ਦੌਰਾਨ ਛੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
ਦਰਅਸਲ ਅਮਰੀਕਾ ਦੇ ਲਾਸ ਵੇਗਾਸ ਵਿੱਚ ਇੱਕ ਵਾਰ ਫਿਰ ਤੋਂ ਸ਼ਰ੍ਹੇਆਮ ਖੂਨੀ ਖੇਡ ਵੇਖਣ ਨੂੰ ਮਿਲਿਆ। ਜਿੱਥੇ ਰਸੋਈ ਵਿਚ ਵਰਤੇ ਜਾਣ ਵਾਲੇ ਚਾਕੂ ਨਾਲ ਹਮਲਾਵਰਾਂ ਦੇ ਵੱਲੋਂ ਹਮਲਾ ਕਰ ਦਿੱਤਾ ਗਿਆ ।ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਛੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਉੱਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੈ ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਜ਼ਖ਼ਮੀਆਂ ਨੂੰ ਨੇਡ਼ਲੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਜਿੱਥੇ ਤਿੰਨ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ ਜਦ ਕਿ ਤਿੰਨ ਦੀ ਹਾਲਤ ਸਥਿਰ ਹੈ । ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਕਈ ਥਾਵਾਂ ਤੇ ਹਮਲਾ ਕੀਤਾ ਤੇ ਹਮਲਾਵਰਾਂ ਨੇ ਜਿਹੜੇ ਜਿਹੜੇ ਲੋਕਾਂ ਨੂੰ ਨਿਸ਼ਾਨਾ ਬਣਾੳੁਣ ਉਨ੍ਹਾਂ ਵਿੱਚੋਂ ਕੁਝ ਪੀਡ਼ਤ ਸ਼ੋਅ ਗਰਲ ਹਨ ਯਾ ਸਟਰੀਟ ਪਰਫਾਮੈਂਸ ਸਨ।
ਫਿਲਹਾਲ ਪੁਲਸ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਤਾਜਾ ਜਾਣਕਾਰੀ