ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਅਜਿਹੇ ਗੈਰ-ਸਮਾਜਿਕ ਅਨਸਰਾਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਜਾਂਦਾ ਹੈ ਜਿਨ੍ਹਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕਿਉਕਿ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਬਾਰੇ ਜਾਣਕਾਰੀ ਹਾਸਲ ਹੁੰਦਿਆਂ ਹੀ ਲੋਕਾਂ ਵਿੱਚ ਡਰ ਵੀ ਪੈਦਾ ਹੁੰਦਾ ਹੈ। ਇਕ ਤੋਂ ਇਕ ਅਜਿਹੇ ਕਈ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਗੈਂਗਸਟਰਾਂ ਵੱਲੋਂ ਕਈ ਹਸਤੀਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਚੁੱਕਾ ਹੈ। ਉਥੇ ਹੀ ਪੁਲਿਸ ਵੱਲੋਂ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਸਖ਼ਤੀ ਵੀ ਕੀਤੀ ਜਾ ਰਹੀ ਹੈ।
ਹੁਣ ਮਸ਼ਹੂਰ ਐਕਟਰ ਸਲਮਾਨ ਖਾਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਨੂੰ ਮਾਰਨ ਲਈ ਸੁਪਾਰੀ ਦਿੱਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਦਿੱਲੀ ਪੁਲਸ ਦੀ ਇਕ ਸਪੈਸ਼ਲ ਟੀਮ ਵੱਲੋਂ ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਤਿਆਰੀ ਕਰ ਰਹੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਸ ਨਾਬਾਲਗ ਲੜਕੇ ਤੋਂ ਜਿਥੇ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਉਸ ਵੱਲੋਂ ਦੱਸਿਆ ਗਿਆ ਹੈ ਕਿ ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਵਾਸਤੇ ਉਸ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਸੌਂਪੀ ਗਈ ਸੀ। ਜਿੱਥੇ ਕੁੱਝ ਸਮਾਂ ਪਹਿਲਾਂ ਸਲਮਾਨ ਖਾਨ ਦੇ ਪਿਤਾ ਨੂੰ ਇਸ ਬਾਬਤ ਚਿੱਠੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਉੱਥੇ ਹੀ ਸਲਮਾਨ ਖਾਨ ਨੂੰ ਮਾਰਨ ਵਾਸਤੇ ਜਿੱਥੇ ਸ਼ੂਟਰ ਸੰਪਤ ਨਹਿਰਾ ਨੂੰ 2018 ਵਿੱਚ ਲਾਰੈਂਸ ਬਿਸ਼ਨੋਈ ਵੱਲੋਂ ਭੇਜਿਆ ਗਿਆ ਸੀ।
ਉੱਥੇ ਹੀ ਸਲਮਾਨ ਖਾਨ ਦੀ ਦੂਰੀ ਜਿਆਦਾ ਹੋਣ ਅਤੇ ਪਿਸਤੌਲ ਦੀ ਰੇਂਜ ਘੱਟ ਹੋਣ ਦੇ ਚੱਲਦਿਆਂ ਹੋਇਆਂ ਉਹ ਇਸ ਘਟਨਾ ਨੂੰ ਅੰਜਾਮ ਨਹੀਂ ਦੇ ਸਕਿਆ ਸੀ ਜਿਥੇ ਹੁਣ ਉਸ ਨੂੰ ਨਵੀਂ ਰਾਇਫਲ ਖਰੀਦ ਕੇ ਦਿੱਤੀ ਗਈ ਸੀ ਪਰ ਉਸ ਵੱਲੋਂ ਮਾਰੇ ਜਾਣ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ।
ਤਾਜਾ ਜਾਣਕਾਰੀ