ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਜਿਸ ਵਾਸਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਾਨੂੰਨੀ ਅਤੇ ਗੈਰਕਾਨੂੰਨੀ ਢੰਗ ਨਾਲ ਕਈ ਰਸਤੇ ਅਪਣਾਏ ਜਾਂਦੇ ਹਨ ਅਤੇ ਭਾਰੀ ਕੀਮਤ ਵੀ ਅਦਾ ਕੀਤੀ ਜਾਂਦੀ ਹੈ। ਇਸ ਸਭ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਉਨ੍ਹਾਂ ਨੌਜਵਾਨਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸਿਆ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਅਮਰੀਕਾ ਤੋਂ ਫਿਰ ਆਈ ਵੱਡੀ ਦੁਖਦ ਖਬਰ, ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਦੇ ਪੱਟੀ ਦਾ ਰਹਿਣ ਵਾਲਾ 35 ਸਾਲਾ ਨੌਜਵਾਨ ਜਗਦੀਪ ਸਿੰਘ ਜਿੱਥੇ ਅਮਰੀਕਾ ਦੇ ਵਿਚ ਰਹਿ ਰਿਹਾ ਸੀ। ਉਥੇ ਹੀ ਕੁਝ ਦਿਨ ਪਹਿਲਾਂ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਨਵਦੀਪ ਸਿੰਘ ਦੇ ਘਰ ਪਹੁੰਚਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦਈਏ ਕਿ 35 ਸਾਲਾ ਨਵਦੀਪ ਸਿੰਘ ਪੁੱਤਰ ਸਵਰਗੀ ਗੁਰਮੁਖ ਸਿੰਘ ਪੱਟੀ ਤੋਂ ਵਿਦੇਸ਼ ਦੀ ਧਰਤੀ ਅਮਰੀਕਾ ਗਿਆ ਸੀ। ਜਿੱਥੇ ਇਹ ਨੌਜਵਾਨ ਵੱਲੋਂ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਦੀ ਧਰਤੀ ਤੇ ਜਾ ਕੇ ਆਪਣੇ ਸੁਪਨਿਆ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਥੇ ਇਸ ਨੌਜਵਾਨ ਦੀ ਮੌਤ ਦੀ ਖਬਰ ਨਾਲ ਮਾਂ-ਪਿਉ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਨਵਦੀਪ ਸਿੰਘ ਦੇ ਕਰੀਬੀ ਰਿਸ਼ਤੇਦਾਰਾ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਗਦੀਪ ਸਿੰਘ ਦਾ ਅੰਤਿਮ ਸੰਸਕਾਰ ਅਮਰੀਕਾ ਵਿਖੇ ਹੋਵੇਗਾ। ਇਸ ਘਟਨਾ ਦੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਮਾਮਲਾ ਜਿੱਥੇ ਕੁਝ ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਤਾਜਾ ਜਾਣਕਾਰੀ