BREAKING NEWS
Search

ਮਸ਼ਹੂਰ ਬੋਲੀਵੁਡ ਹਸਤੀ ਨੂੰ ਕੀਤਾ ਗਿਆ ਗ੍ਰਿਫਤਾਰ, ਕਈ ਸਾਲ ਕੋਠੀ ਕਿਰਾਏ ਤੇ ਲੈ ਨਹੀਂ ਦਿੱਤਾ ਕਿਰਾਇਆ

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਖੇਤਰਾਂ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਜਿਥੇ ਸਾਰੇ ਲੋਕਾਂ ਦੇ ਕੰਮਕਾਜ ਠੱਪ ਹੋ ਗਏ ਸਨ। ਜਿੱਥੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਅਤੇ ਬਹੁਤ ਸਾਰੇ ਲੋਕ ਇਸ ਸੈਸ਼ਨ ਵਿਚ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਹਨ। ਕੁਝ ਲੋਕਾਂ ਵੱਲੋਂ ਜਿੱਥੇ ਇਸ ਮੁਸ਼ਕਲ ਦੌਰ ਵਿਚੋਂ ਉਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਪੈਸੇ ਦੀ ਕਮੀ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਉਹਨਾਂ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ।

ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਵੱਖ ਵੱਖ ਖੇਤਰਾਂ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਰੱਖਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਹਸਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵੱਲੋਂ ਕੋਠੀ ਕਿਰਾਏ ਤੇ ਲਏ ਜਾਣ ਦਾ ਕਿਰਾਇਆ ਨਹੀਂ ਦਿੱਤਾ ਗਿਆ ਹੈ ਜਿਸ ਕਾਰਨ ਇਹ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਫ਼ਿਲਮ ਨਿਰਦੇਸ਼ਕ ਅਸ਼ੋਕ ਨੰਦਾ ਦੇ ਖਿਲਾਫ ਪੁਲਸ ਵੱਲੋਂ ਇਸ ਲਈ ਕਾਰਵਾਈ ਕੀਤੀ ਗਈ ਹੈ।

ਕਿਉਂਕਿ ਇਸ ਫ਼ਿਲਮ ਨਿਰਦੇਸ਼ਕ ਵੱਲੋਂ ਜਿੱਥੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਇਕ ਕੋਠੀ ਦਾ ਫਲੋਰ ਕਰਾਏ ਤੇ ਲਿਆ ਗਿਆ ਸੀ। ਇਸ ਬਾਲੀਵੁੱਡ ਫਿਲਮਾਂ ਦੇ ਨਿਰਦੇਸ਼ਕ ਵੱਲੋਂ ਜਿੱਥੇ ਬਹੁਤ ਸਾਰੀਆਂ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਜਾ ਚੁੱਕਾ ਹੈ ਉਥੇ ਹੀ ਇਸ ਦਾ ਚੈੱਕ ਬਾਊਂਸ ਹੋਣ ਦਾ ਮਾਮਲਾ ਸਾਹਮਣੇ ਆਉਣ ਤੇ ਉਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਪੁਲਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਿਉਂਕਿ ਚੈਕ ਬਾਉਸ ਹੋਣ ਦੀ ਸ਼ਿਕਾਇਤ ਉਸਦੇ ਖਿਲਾਫ ਕੋਠੀ ਦੇ ਮਾਲਕ ਨੀਲਮ ਗੋਇਲ ਵੱਲੋਂ ਕੀਤੀ ਗਈ ਸੀ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਪਰ ਉਹਨਾਂ ਵੱਲੋਂ ਹੁਣ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਜ਼ਮਾਨਤ ਹਾਸਲ ਕਰ ਲਈ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ 2007 ਤੋਂ ਉਨ੍ਹਾਂ ਵੱਲੋਂ ਕੋਠੀ ਦਾ ਇਕ ਹਿੱਸਾ ਕਿਰਾਏ ਤੇ ਲਿਆ ਗਿਆ ਸੀ। ਜਿਸ ਸਮੇਂ ਨੰਦਾ ਵੱਲੋਂ ਸਾਰਾ ਕਰਾਇਆ ਦੇਣ ਦੀ ਗੱਲ ਆਖੀ ਗਈ ਸੀ। ਪਰ ਸੱਤ ਲੱਖ ਰੁਪਿਆ ਬਕਾਇਆ ਨਹੀਂ ਦਿੱਤਾ ਗਿਆ ਹੈ।



error: Content is protected !!