BREAKING NEWS
Search

ਪੰਜਾਬ ਦੇ ਰਾਜਪਾਲ ਵਲੋਂ ਫਿਰ ਦਿੱਤਾ ਭਗਵੰਤ ਮਾਨ ਸਰਕਾਰ ਨੂੰ ਝਟਕਾ, ਵਾਪਸ ਮੋੜੀ ਇਹ ਫਾਈਲ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਸਦਕਾ ਪੰਜਾਬ ਵਿੱਚ ਬਹੁਤ ਸਾਰੇ ਬਦਲਾਅ ਲਿਆਂਦੇ ਗਏ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਬਹੁਤ ਸਾਰੇ ਨੌਜਵਾਨਾਂ ਨੂੰ ਜਿੱਥੇ ਰੁਜਗਾਰ ਮੁਹਈਆ ਕਰਵਾਏ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਵੱਖ ਵੱਖ ਅਦਾਰਿਆਂ ਵਿੱਚ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਜਿਥੇ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਅਹਿਦ ਲਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਦਮਾਂ ਦੀ ਵੀ ਪੰਜਾਬ ਵਾਸੀਆਂ ਵੱਲੋਂ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਅਜਿਹਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦਾ ਭਰਪੂਰ ਫਾਇਦਾ ਪੰਜਾਬ ਵਾਸੀਆਂ ਨੂੰ ਹੋ ਸਕੇ। ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਦੇ ਰਾਜਪਾਲ ਵੱਲੋਂ ਫਿਰ ਤੋਂ ਭਗਵੰਤ ਮਾਨ ਦਾ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਇਹ ਫਾਈਲ ਮੋੜ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਵਾਸਤੇ ਇਕ ਫਾਇਲ ਭੇਜੀ ਗਈ ਸੀ।

ਜਿਸ ਵਿਚ ਉਨ੍ਹਾਂ ਵੱਲੋਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਦਾ ਨਾਮ ਨਿਯੁਕਤ ਕੀਤਾ ਗਿਆ ਸੀ। ਇਸ ਸਭ ਦੇ ਬਾਵਜੂਦ ਵੀ ਰਾਜਪਾਲ ਵੱਲੋਂ ਬਿਨਾਂ ਵਜਹ ਦੱਸੇ ਹੋਏ ਇਸ ਫਾਈਲ ਮੋੜ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਸ਼ਾਰਟਲਿਸਟ ਕੀਤੇ ਗਏ ਤਿੰਨ ਨਾਵਾਂ ਦਾ ਪੈਨਲ ਪੰਜਾਬ ਸਰਕਾਰ ਦੀ ਤਰਜ ਕਮੇਟੀ ਵੱਲੋਂ ਭੇਜਿਆ ਜਾਵੇ।

ਕਿਉਂਕਿ ਇਕ ਵਿਅਕਤੀ ਦੇ ਨਾਂ ਦੀ ਮੋਹਰ ਇਸ ਅਹੁਦੇ ਉਪਰ ਨਹੀਂ ਲਗਾਈ ਜਾ ਸਕਦੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਿੱਥੇ ਵਾਇਸ ਚਾਸਲਰ ਦੀ ਨਿਯੁਕਤੀ ਤੇ ਰੋਕ ਲਗਾ ਦਿਤੀ ਗਈ ਹੈ ਉਥੇ ਹੀ ਸਹਿਮਤੀ ਨਹੀਂ ਪਰਗਟ ਕੀਤੀ ਗਈ। ਜਿੱਥੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੇ ਵਿੱਚ ਇੱਕ ਵੱਡਾ ਝਟਕਾ ਲੱਗਾ ਹੈ।



error: Content is protected !!