ਆਈ ਤਾਜ਼ਾ ਵੱਡੀ ਖਬਰ
ਅਜਿਹੇ ਬਹੁਤ ਸਾਰੇ ਮਸਲੇ ਹਨ , ਜਿਨ੍ਹਾਂ ਨੂੰ ਹੱਲ ਕਰਨ ਵਾਸਤੇ ਪੰਜਾਬ ਸਰਕਾਰ ਨੇ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਥੇ ਹਰ ਪਾਰਟੀ ਚੋਣਾਂ ਦੌਰਾਨ ਬਦਲ ਜਾਂਦੀ ਹੈ। ਉਥੇ ਹੀ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵਾਅਦਿਆਂ ਨੂੰ ਪੂਰੇ ਕਰਨ ਦਾ ਸਮਾਂ ਵੀ ਲਿਆ ਜਾਂਦਾ ਹੈ। ਇਸ ਵਾਰ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਹੋਈਆਂ ਹਨ ਉੱਥੇ ਹੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਪਰ ਕੁਝ ਮਾਮਲਿਆਂ ਨੂੰ ਲੈ ਕੇ ਜਿਥੇ ਪੰਜਾਬ ਵਾਸੀਆਂ ਵੱਲੋਂ ਸਰਕਾਰ ਦੀ ਅਲੋਚਨਾ ਵੀ ਕੀਤੀ ਜਾਂਦੀ ਹੈ।
ਹੁਣ ਉਥੇ ਹੀ ਸੂਬਾ ਸਰਕਾਰ ਵੱਲੋਂ ਕਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਹੁਣ ਐਸ ਵਾਈ ਐਲ ਨਹਿਰ ਨੂੰ ਲੈ ਕੇ ਤਾਜ਼ਾ ਖਬਰ ਸਾਹਮਣੇ ਆਈ ਹੈ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਤੇ ਖੱਟਰ 14 ਨੂੰ ਇਹ ਕੰਮ ਕਰਨਗੇ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਸਾਲਾਂ ਤੋਂ ਜਿੱਥੇ ਐਸਵਾਈਐਲ ਨਹਿਰ ਦੇ ਮਸਲੇ ਨੂੰ ਲੈ ਕੇ ਦੋ ਸੂਬਿਆਂ ਦੇ ਲੋਕਾਂ ਵਿਚਕਾਰ ਵੀ ਕਈ ਵਾਰ ਆਪਸੀ ਮਤਭੇਦ ਪੈਦਾ ਹੋਏ ਹਨ।
ਉਥੇ ਹੀ ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਸੀ ਗੱਲਬਾਤ ਦੇ ਜ਼ਰੀਏ ਇਸ ਮਸਲੇ ਨੂੰ ਹੱਲ ਕਰਨ ਵਾਸਤੇ 14 ਅਕਤੂਬਰ ਨੂੰ ਸਵੇਰੇ 11 :30 ਵਜੇ ਮੀਟਿੰਗ ਕਰਨਗੇ। ਦੱਸ ਦਈਏ ਕਿ ਜਿੱਥੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬੈਠ ਕੇ ਕੀਤੀ ਜਾ ਰਹੀ ਹੈ ਜਿਸ ਬਾਬਤ ਸੁਪਰੀਮ ਕੋਰਟ ਵੱਲੋਂ ਹਦਾਇਤ ਜਾਰੀ ਕੀਤੀ ਗਈ ਸੀ। ਜਿਸ ਵਿੱਚ ਹਰਿਆਣਾ ਅਤੇ ਪੰਜਾਬ ਨੂੰ ਆਪਸੀ ਗੱਲਬਾਤ ਦੇ ਜ਼ਰੀਏ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਆਖਿਆ ਗਿਆ ਹੈ।
ਜਿਸ ਤੋਂ ਬਾਅਦ ਹੁਣ ਮਿਲ ਜੁਲ ਕੇ ਦੋਹਾਂ ਸੂਬਿਆਂ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਵੱਲ ਕਦਮ ਵਧਾਏ ਗਏ ਹਨ। ਇਹ ਮੀਟਿੰਗ ਇੱਥੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖਮੰਤਰੀ ਵਿਚਕਾਰ ਹੋਵੇਗੀ। ਇਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਮੰਤਰੀ ਜਾਂ ਕੇਂਦਰ ਦਾ ਕੋਈ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ। ਇਹ ਮੀਟਿੰਗ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਗਏ ਨਵੇਂ ਪ੍ਰੈਸ ਰੂਮ ਦਾ ਉਦਘਾਟਨ ਕਰਨ ਤੋਂ ਬਾਅਦ ਕੀਤੀ ਜਾਵੇਗੀ।
ਤਾਜਾ ਜਾਣਕਾਰੀ