ਆਈ ਤਾਜ਼ਾ ਵੱਡੀ ਖਬਰ
ਵਾਤਾਵਰਣ ਨੂੰ ਬਚਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਤੋਂ ਮਨਾਹੀ ਕੀਤੀ ਜਾ ਰਹੀ ਹੈ। ਉਥੇ ਹੀ ਵਾਤਾਵਰਣ ਨੂੰ ਬਚਾਉਣ ਵਾਸਤੇ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਗਾਏ ਜਾਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਇਨ੍ਹੀਂ ਦਿਨੀਂ ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਉਥੇ ਹੀ ਧੂੰਏਂ ਦੇ ਚੱਲਦੇ ਹੋਏ ਬਹੁਤ ਸਾਰੇ ਸਾਹ ਵਾਲੇ ਮਰੀਜਾ ਨੂੰ ਕਈ ਤਰਾਂ ਦੀਆਂ ਗੰਭੀਰ ਸਮੱਸਿਆਵਾਂ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ। ਪਰ ਬਹੁਤ ਸਾਰੀਆਂ ਫੈਕਟਰੀਆਂ ਦੇ ਕਾਰਨ ਵੀ ਲੋਕਾਂ ਨੂੰ ਕਈ ਗੰਭੀਰ ਬਿਮਾਰੀਆਂ ਪੈਦਾ ਹੋ ਰਹੀਆਂ ਹਨ।
ਹੁਣ ਇੱਥੇ ਜਹਿਰੀਲੀ ਗੈਸ ਫੈਲਣ ਕਾਰਨ ਲੋਕਾਂ ਦੀ ਜਾਨ ਤੇ ਬਣ ਗਈ ਹੈ ਜਿੱਥੇ ਲੋਕਾਂ ਵੱਲੋਂ ਪ੍ਰਦਰਸ਼ਨ ਕਰਕੇ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਫੋਕਲ ਪੁਆਇੰਟ ਦੀ ਇਕ ਫੈਕਟਰੀ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਫੈਕਟਰੀ ਵਿਚੋਂ ਜਿਥੇ ਜ਼ਹਿਰੀਲੀ ਗੈਸ ਰਿਸਣ ਦੇ ਚਲਦਿਆਂ ਹੋਇਆ ਲੋਕਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਜਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਕੀਤਾ ਗਿਆ ਹੈ ਅਤੇ ਫੈਕਟਰੀ ਮਾਲਕ ਦੇ ਖਿਲਾਫ ਵੀ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਇਲਾਕਾ ਨਿਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਫੈਕਟਰੀ ਨੂੰ ਇੱਕ ਹਫ਼ਤੇ ਦੇ ਅੰਦਰ ਬੰਦ ਕੀਤਾ ਜਾਵੇ।
ਕਿਉਕੇ ਫ਼ੈਕਟਰੀ ਵਿੱਚੋਂ ਫੈਲਣ ਵਾਲੀ ਜ਼ਹਿਰੀਲੀ ਗੈਸ ਬਹੁਤ ਸਾਰੇ ਲੋਕਾਂ ਲਈ ਇਹ ਕਈ ਮੁਸੀਬਤਾਂ ਨੂੰ ਸੱਦਾ ਦੇ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਪ੍ਰਵਾਰਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਦਿੱਤੇ ਜਾਣ ਦਾ ਵੀ ਆਖ ਦਿੱਤਾ ਹੈ ਕਿ ਅਗਰ ਇਸ ਫੈਕਟਰੀ ਨੂੰ ਇਕ ਮਹੀਨੇ ਦੇ ਅੰਦਰ ਬੰਦ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।
ਓਧਰ ਫੈਕਟਰੀ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਸਾਜਿਸ ਦੇ ਤਹਿਤ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਫੈਕਟਰੀ 1994 ਤੋਂ ਲਗਾਈ ਗਈ ਹੈ। ਉੱਥੇ ਹੀ ਹੁਣ ਤੱਕ ਕਿਸੇ ਵੀ ਕਰਮਚਾਰੀ ਨੂੰ ਕੋਈ ਸਮੱਸਿਆ ਨਹੀਂ ਹੈ।
ਤਾਜਾ ਜਾਣਕਾਰੀ