ਆਈ ਤਾਜ਼ਾ ਵੱਡੀ ਖਬਰ
ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਬੇਹਤਰੀਨ ਜੀਵਣ ਦੇਣ ਵਾਸਤੇ ਅਤੇ ਉੱਚ ਸਿੱਖਿਆ ਦੇਣ ਵਾਸਤੇ ਉਨ੍ਹਾਂ ਲਈ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਭਵਿੱਖ ਵਿੱਚ ਜਾ ਕੇ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਣ। ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ ਅਤੇ ਆਪਣੇ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਉਣ ਵਾਸਤੇ ਦੂਜੇ ਸੂਬਿਆਂ ਨੂੰ ਭੇਜ ਦਿੱਤਾ ਜਾਂਦਾ ਹੈ। ਪੰਜਾਬ ਅੰਦਰ ਵੀ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਬਹੁਤ ਸਾਰੇ ਅਜਿਹੇ ਕਾਲਜ, ਯੂਨੀਵਰਸਿਟੀਆਂ ਹਨ ਜਿੱਥੇ ਦੂਜੇ ਸੂਬਿਆਂ ਤੋਂ ਆ ਕੇ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।
ਉਨ੍ਹਾਂ ਵਿਦਿਆਰਥੀਆਂ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਗਿਆ ਹੈ ਉਥੇ ਹੀ ਵਿਵਾਦਾਂ ਦੇ ਚੱਲਦਿਆਂ ਹੋਇਆ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਹੁਣ ਪੰਜਾਬ ਵਿਚ ਇਥੇ ਕਾਲਜ ਵਿੱਚ ਵਿਦਿਆਰਥੀਆਂ ਦੇ ਗੁੱਟਾਂ ਉੱਤੇ ਆਪਸ ਵਿੱਚ ਭਿੜਨ ਕਾਰਨ ਖੂਨੀ ਖੇਡ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਏਥੋਂ ਦੇ ਇਕ ਪ੍ਰਾਈਵੇਟ ਕਾਲਜ ਦੇ ਹੋਸਟਲ ਦੇ ਵਿਦਿਆਰਥੀ ਖਾਣੇ ਨੂੰ ਲੈ ਕੇ ਆਪਸ ਵਿੱਚ ਭਿੜ ਗਏ।
ਇਹ ਵਿਵਾਦ ਇਸ ਕਦਰ ਤੱਕ ਪੁੱਜ ਗਿਆ ਕੇ ਗਾਲ਼ੀ-ਗਲੋਚ ਤੋਂ ਹੁੰਦੇ ਹੁੰਦੇ ਹੱਥੋਪਾਈ ਅਤੇ ਇਕ ਦੂਸਰੇ ਉਪਰ ਹਮਲਾ ਕੀਤੇ ਜਾਣ ਕਾਰਨ ਤੇ ਵਿਦਿਆਰਥੀ ਜ਼ਖਮੀ ਹੋਏ ਹਨ ਅਤੇ ਜਿਨ੍ਹਾਂ ਦੇ ਜ਼ਖ਼ਮੀ ਹੋਣ ਵਾਲੀਆਂ ਤਸਵੀਰ ਸੋਸ਼ਲ ਮੀਡੀਆ ਤੇ ਵੇਖੀਆਂ ਗਈਆਂ ਹਨ। ਦੱਸ ਦਈਏ ਕਿ ਇਸ ਹੋਸਟਲ ਵਿੱਚ ਜਿਥੇ ਵੱਖ-ਵੱਖ ਸੂਬਿਆਂ ਤੋਂ ਆ ਕੇ ਵਿਦਿਆਰਥੀ ਰਹਿ ਰਹੇ ਹਨ। ਉਥੇ ਹੀ ਬਿਹਾਰ ਅਤੇ ਮਣੀਪੁਰ ਦੇ ਵਿਦਿਆਰਥੀਆਂ ਦੇ ਵਿਚਕਾਰ ਹੋਸਟਲ ਰਹਿੰਦੇ ਹੋਏ ਖਾਣੇ ਨੂੰ ਲੈ ਕੇ ਵਿਵਾਦ ਹੋਇਆ ਸੀ।
ਇਹ ਵਿਵਾਦ ਜਿੱਥੇ ਹੱਥੋਂ-ਪਾਈ ਤੱਕ ਪਹੁੰਚੇ ਅਤੇ ਉਸ ਤੋਂ ਬਾਅਦ ਜ਼ਿਆਦਾ ਝੜਪ ਹੋ ਗਈ ਅਤੇ ਇਸ ਸਬੰਧੀ ਜਿੱਥੇ ਹੁਣ ਮੈਨੇਜਮੇਂਟ ਕਮੇਟੀ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਕਈ ਵਿਦਿਆਰਥੀ ਹਸਪਤਾਲ ਵਿਚ ਜੇਰੇ ਇਲਾਜ ਹਨ ਅਤੇ ਘਟਨਾ ਦੌਰਾਨ ਹੋਸਟਲ ਦੇ ਗੇਟ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਹ ਵੀਡੀਓ ਬਣਾ ਕੇ ਪੋਸਟ ਕੀਤੀਆਂ ਗਈਆਂ ਹਨ।
ਤਾਜਾ ਜਾਣਕਾਰੀ