ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨ ਜਿੱਥੇ ਆਪਣੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਇਸ ਸਮੇਂ ਵਿਦੇਸ਼ਾਂ ਵਿਚ ਜਾਣ ਨੂੰ ਪਹਿਲ ਦੇ ਰਹੇ ਹਨ ਤਾਂ ਜੋ ਉਨ੍ਹਾਂ ਵੱਲੋਂ ਆਪਣੀ ਜਿੰਦਗੀ ਨੂੰ ਸਹੀ ਸਮੇਂ ਤੇ ਸਹੀ ਦਿਸ਼ਾ ਵਿਚ ਜਾ ਸੈਟ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹਨ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜੋ ਕਿਸੇ ਨਾ ਕਿਸੇ ਕਾਰਨ ਦੇ ਚਲਦਿਆਂ ਹੋਇਆਂ ਅਪਰਾਧਿਕ ਦੁਨੀਆਂ ਵਿੱਚ ਚਲੇ ਜਾਂਦੇ ਹਨ। ਬਹੁਤ ਸਾਰੇ ਨੌਜਵਾਨ ਕਈ ਵਾਰ ਜਿੱਥੇ ਕੁੜੀਆਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਕਈ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ।
ਉਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਕਈ ਪਰਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ ਜਿਸ ਬਾਰੇ ਉਨ੍ਹਾਂ ਪਰਵਾਰਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਲੋਕਾਂ ਨੂੰ ਹੈਰਾਨ-ਪ੍ਰੇਸ਼ਾਨ ਵੀ ਕਰ ਦਿੰਦੇ ਹਨ। ਹੁਣ ਇੱਥੇ ਮੁੰਡੇ ਵੱਲੋਂ ਕੁੜੀ ਨੂੰ ਕਹਿਣ ਲੱਗੇ ਧੱਕਾ ਦੇ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿੱਥੇ ਇਹ ਖਬਰ ਸੁਣਦੇ ਹੀ ਪਿਤਾ ਨੇ ਵੀ ਦਮ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੇਨਈ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ 20 ਸਾਲਾਂ ਦੀ ਲੜਕੀ ਸਤਿਆਪ੍ਰਿਆ ਨੂੰ ਇਕ ਨੌਜਵਾਨ ਵੱਲੋਂ ਸੈਂਟ ਥੋਮਸ ਮਾਊਟ ਰੇਲਵੇ ਸਟੇਸ਼ਨ ਤੇ ਇੱਕ ਚੱਲਦੀ ਟ੍ਰੇਨ ਅੱਗੇ ਧੱਕਾ ਦੇ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਲੜਕੀ ਦੇ ਪਿਤਾ 56 ਸਾਲਾਂ ਸੁਣਦੇ ਹੀ ਹੇਠਾਂ ਡਿੱਗ ਪਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਘਟਨਾ ਦੇ ਦੋਸ਼ੀ ਲੜਕੇ ਨੂੰ ਜਿਥੇ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਕ ਪੁਲਿਸ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਸਬ ਇੰਸਪੈਕਟਰ ਦਾ ਪੁੱਤਰ ਹੈ।
ਜੋ ਕਿ ਅੱਠਵੀਂ ਜਮਾਤ ਵਿੱਚੋਂ ਵੀ ਫੇਲ ਹੈ ਅਤੇ ਇਸ ਕੁੜੀ ਦਾ ਪਿੱਛਾ ਕਰ ਰਿਹਾ ਸੀ ਜਿਸ ਦੇ ਚਲਦਿਆਂ ਹੋਇਆਂ ਲੜਕੀ ਵੱਲੋਂ ਇਸ ਨੌਜਵਾਨ ਦੇ ਖਿਲਾਫ ਸ਼ਿਕਾਇਤ ਵੀ ਪਿਛਲੇ ਹਫਤੇ ਹੀ ਦਰਜ ਕਰਵਾਈ ਗਈ ਸੀ। ਦੱਸਿਆ ਗਿਆ ਹੈ ਕਿ ਰੇਲਵੇ ਸਟੇਸ਼ਨ ਦੇ ਉੱਪਰ ਇਨ੍ਹਾਂ ਦੋਹਾਂ ਨੂੰ ਬਹਿਸ ਕਰਦੇ ਹੋਏ ਦਖਿਆ ਗਿਆ ਸੀ ਜਿਸ ਤੋਂ ਬਾਅਦ ਲੜਕੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
Home ਤਾਜਾ ਜਾਣਕਾਰੀ ਮੁੰਡੇ ਵਲੋਂ ਕੁੜੀ ਨੂੰ ਟਰੇਨ ਅਗੇ ਧੱਕਾ ਦੇ ਉਤਾਰਿਆ ਮੌਤ ਦੇ ਘਾਟ, ਖਬਰ ਸੁਣਦਿਆਂ ਹੀ ਪਿਤਾ ਨੇ ਵੀ ਤੋੜਿਆ ਦਮ
ਤਾਜਾ ਜਾਣਕਾਰੀ