ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਅਤੇ ਨਸ਼ਿਆਂ ਨੂੰ ਦੇਖਦੇ ਹੋਏ ਤੇ ਵਧਦੀ ਜਾ ਰਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਇਨ੍ਹਾਂ ਬੱਚਿਆਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਆਪਣੇ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਗਏ ਇਨ੍ਹਾਂ ਨੌਜਵਾਨਾਂ ਵਾਸਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਲਗਾਤਾਰ ਸੁੱਖ ਸ਼ਾਂਤੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ।
ਪਰ ਪਿਛਲੇ ਤਿੰਨ-ਚਾਰ ਸਾਲਾਂ ਤੋਂ ਜਿੱਥੇ ਕੈਨੇਡਾ ਵਿਚ ਲਗਾਤਾਰ ਨੌਜਵਾਨ-ਵਿਦਿਆਰਥੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਕੈਨੇਡਾ ਵਿੱਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ ਜਿੱਥੇ ਭੈਣ ਜਨਮ ਦਿਨ ਦੇ ਮੌਕੇ ਤੇ ਤੋਹਫਾ ਉਡੀਕ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬਰੈਂਪਟਨ ਦੇ ਸ਼ਹਿਰ ਵਿੱਚ ਇਕ 22 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ।
ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਣ ਵਾਲੇ ਨੂੰ ਸ਼ਹਿਰ ਨਕੋਦਰ ਦੇ ਮੁਹੱਲਾ ਸੁੰਦਰ ਨਗਰ ਦਾ ਇਹ ਨੌਜਵਾਨ ਜਤਿਨ ਪੁਰੀ ਜਿੱਥੇ 2019 ਦੇ ਵਿੱਚ ਤਿੰਨ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਵਾਸਤੇ ਗਿਆ ਸੀ। ਇਹ ਨੌਜਵਾਨ ਜਿੱਥੇ ਬਰੈਂਪਟਨ ਦੇ ਇੱਕ ਕਾਲਜ ਦੇ ਵਿੱਚ ਆਪਣੀ ਪੜ੍ਹਾਈ ਕਰ ਰਿਹਾ ਸੀ। ਉੱਥੇ ਹੀ ਬੀਤੇ ਕੱਲ੍ਹ ਨੌਜਵਾਨ ਦੀ ਕਨੇਡਾ ਰਹਿੰਦੀ ਭੈਣ ਦਾ ਜਨਮ ਦਿਨ ਸੀ। ਜਿੱਥੇ ਜਨਮ ਦਿਨ ਵਾਸਤੇ ਭੈਣ ਵੱਲੋਂ ਆਪਣੇ ਭਰਾ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਜੋ ਕਿ ਉਸ ਲਈ ਗਿਫਟ ਲਿਆਉਣ ਵਾਲਾ ਸੀ।
ਕਾਫੀ ਦੇਰ ਤੱਕ ਜਦੋਂ ਨੌਜਵਾਨ ਦਾ ਇੰਤਜ਼ਾਰ ਕੀਤਾ ਗਿਆ ਅਤੇ ਉਹ ਨਾ ਆਇਆ ਤਾਂ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਦੇ ਕਮਰੇ ਵਿੱਚ ਜਾ ਕੇ ਵੇਖਿਆ ਗਿਆ। ਜਿੱਥੇ ਦਰਵਾਜ਼ਾ ਬੰਦ ਮਿਲਿਆ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਦਰਵਾਜ਼ਾ ਖੋਲ੍ਹ ਕੇ ਵੇਖਿਆ ਗਿਆ ਤਾਂ ਅੰਦਰ ਨੌਜਵਾਨ ਡਿੱਗਿਆ ਹੋਇਆ ਸੀ ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਸੀ।
Home ਤਾਜਾ ਜਾਣਕਾਰੀ ਕੈਨੇਡਾ ਚ 22 ਸਾਲਾਂ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਮੌਤ, ਭੈਣ ਉਡੀਕ ਰਹੀ ਸੀ ਜਨਮਦਿਨ ਦਾ ਤੋਹਫ਼ਾ
ਤਾਜਾ ਜਾਣਕਾਰੀ