ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ ਜਿਸ ਸਦਕਾ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਜਿਸ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਲਾਗੂ ਕੀਤੇ ਗਏ ਨਿਯਮਾਂ ਵਿੱਚ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ ਤੇ ਵੱਖ-ਵੱਖ ਜਗ੍ਹਾ ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਅਜਿਹੇ ਹਾਦਸਿਆਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਉੱਪਰ ਨਜ਼ਰ ਰੱਖੀ ਜਾ ਸਕੇ। ਪਰ ਇਸ ਸਭ ਦੇ ਬਾਵਜੂਦ ਵੀ ਲਗਾਤਾਰ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਪੁਲਸ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਹੈ ਜਿਥੇ ਦੋ ਜਣਿਆਂ ਦੀ ਮੌਤ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਦੋ ਪੁਲਸ ਮੁਲਾਜ਼ਮ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਜਿਥੇ ਪੰਜਾਬ ਹੋਮਗਾਰਡ ਦੇ ਜਵਾਨ ਦਿਆਲਪੁਰਾ ਦੇ ਵਿੱਚ ਨਾਕੇ ਤੇ ਤੈਨਾਤ ਸਨ।
ਉਥੇ ਹੀ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਜਿਥੇ ਇਹ ਦੋਵੇਂ ਆਪਣੇ ਘਰਾਂ ਨੂੰ ਵਾਪਸ ਜਾਣ ਵਾਸਤੇ ਸਰਕਾਰੀ ਪੁਲੀਸ ਦੀ ਗੱਡੀ ਵਿੱਚ ਜਾ ਰਹੇ ਸਨ। ਗੱਡੀ ਵਿੱਚ 45 ਸਾਲਾ ਹੋਮਗਾਰਡ ਜਵਾਨ ਅੰਗਰੇਜ਼ ਸਿੰਘ ਪੁਲੀਸ ਮੁਲਾਜ਼ਮਾਂ ਤੇ ਸਾਥੀਆਂ ਨਾਲ ਮੌਜੂਦ ਸੀ। ਉਨ੍ਹਾਂ ਦੀ ਗੱਡੀ ਜਦੋਂ ਨਾਕੇ ਵਾਲੀ ਜਗ੍ਹਾ ਤੋਂ ਕੁਝ ਦੂਰੀ ਤੇ ਗਈ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਪੁਲਸ ਵਾਲਿਆਂ ਦੀ ਇਸ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਘਟਨਾ ਸਥਾਨ ਉਪਰ ਅੰਗਰੇਜ ਸਿੰਘ ਦੀ ਮੌਤ ਹੋ ਗਈ ਜੋ ਕੇ ਗੱਡੀ ਚਲਾ ਰਿਹਾ ਸੀ।
ਉੱਥੇ ਹੀ ਗੱਡੀ ਵਿੱਚ ਸਵਾਰ ਹੋਏ ਪੁਲੀਸ ਮੁਲਾਜ਼ਮ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਸ ਸਮੇਂ ਜੇਰੇ ਇਲਾਜ ਹਨ। ਉਥੇ ਹੀ ਟਰੱਕ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਗਈ।
ਤਾਜਾ ਜਾਣਕਾਰੀ