ਆਈ ਤਾਜ਼ਾ ਵੱਡੀ ਖਬਰ
ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਵਧੀਆ ਢੰਗ ਨਾਲ ਪਰਵਰਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਉਨ੍ਹਾਂ ਨੂੰ ਬਿਹਤਰ ਜ਼ਿੰਦਗੀ ਦੇਣ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਜਿਸ ਸਦਕਾ ਉਨ੍ਹਾਂ ਦੇ ਬੱਚੇ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ। ਇਸ ਸਭ ਦੇ ਚਲਦਿਆਂ ਹੋਇਆਂ ਜਿੱਥੇ ਉਨ੍ਹਾਂ ਦੇ ਬੱਚਿਆਂ ਵੱਲੋਂ ਸਖਤ ਮਿਹਨਤ ਕੀਤੀ ਜਾਂਦੀ ਹੈ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਦਿਨ ਰਾਤ ਇੱਕ ਕਰ ਦਿੱਤਾ ਜਾਂਦਾ ਹੈ। ਉਥੇ ਹੀ ਆਪਣੇ ਮਾਪਿਆਂ ਦੀ ਹਿੰਮਤ ਦੇ ਸਦਕਾ ਬਹੁਤ ਸਾਰੇ ਬੱਚਿਆਂ ਵੱਲੋਂ ਉਨ੍ਹਾਂ ਮੰਜ਼ਲਾਂ ਨੂੰ ਛੂਹ ਲਿਆ ਜਾਂਦਾ ਹੈ ਜਿਨ੍ਹਾਂ ਵਾਸਤੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਆਏ ਦਿਨ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ।
ਹੁਣ ਪੰਜਾਬ ਦੀ ਧੀ ਨੇ ਇਹ ਵੱਡਾ ਕਾਰਨਾਮਾ ਕੀਤਾ ਹੈ ਜਿੱਥੇ ਇਲਾਕਾ ਵਾਸੀਆਂ ਸਮੇਤ ਮਾਪਿਆਂ ਦਾ ਮਾਣ ਵਧਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ ਜਿੱਥ ਗੁਰੂ ਕੀ ਨਗਰੀ ਦੀ ਚਾਹਤ ਧਿਰ ਵੱਲੋਂ ਜਿਥੇ ਆਪਣੇ ਇਲਾਕੇ ਦਾ ਮਾਣ ਵਧਾਇਆ ਗਿਆ ਹੈ ਉਥੇ ਹੀ ਉਸ ਦੀ ਇਸ ਜਿੱਤ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਉਸ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ,ਸੁਲਤਾਨਪੁਰ ਲੋਧੀ ਦੀ ਧੀ ਚਾਹਤ ਧੀਰ ਵੱਲੋਂ ਆਪਣੇ ਮਾਪਿਆਂ ਅਤੇ ਸਹੁਰਿਆਂ ਦੀ ਦਿੱਤੀ ਗਈ ਹਿੰਮਤ ਦੇ ਸਦਕਾ ਜੱਜ ਬਣਨ ਦਾ ਆਪਣਾ ਸੁਪਨਾ ਪੂਰਾ ਕਰ ਲਿਆ ਹੈ।
ਜਿੱਥੇ ਹੁਣ ਚਾਹਤ ਵੱਲੋਂ ਨਿਆਂ ਪ੍ਰਣਾਲੀ ਦਾ ਹਿੱਸਾ ਬਣ ਕੇ ਲੋਕਾਂ ਦੀ ਮਦਦ ਕੀਤੀ ਜਾਵੇਗੀ ਉੱਥੇ ਲੋਕਾਂ ਨੂੰ ਇਨਸਾਫ ਦਿਵਾਉਣ ਵਿੱਚ ਮਦਦ ਕਰੇਗੀ। ਜਿੱਥੇ ਉਸ ਵੱਲੋਂ ਗੱਲ ਕਰਦੇ ਹੋਏ ਦੱਸਿਆ ਗਿਆ ਹੈ ਕਿ ਇਸ ਮੰਜ਼ਿਲ ਤੱਕ ਪਹੁੰਚਾਉਣ ਵਿਚ ਜਿਥੇ ਉਸ ਦੇ ਸਹੁਰਿਆਂ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਸਹਿਯੋਗ ਕੀਤਾ ਗਿਆ ਹੈ।
ਇਸ ਲਈ ਉਸ ਵੱਲੋਂ ਆਪਣੇ ਸਹੁਰੇ ਪਰਿਵਾਰ ਵਿਚ ਆਪਣੇ ਪਤੀ ਅਤੇ ਸੱਸ ਦਾ ਬਹੁਤਾ ਦਾ ਧੰਨਵਾਦ ਵੀ ਕੀਤਾ ਗਿਆ ਹੈ। ਜਿਨ੍ਹਾਂ ਦੇ ਵਡਮੁੱਲੇ ਸਹਿਯੋਗ ਸਦਕਾ ਉਸ ਨੂੰ ਇਹ ਜਿੱਤ ਹਾਸਲ ਹੋਈ ਹੈ। ਜਿੱਥੇ ਉਹ ਜੱਜ ਬਣਨ ਦੀ ਉਪਲਬਧੀ ਹਾਸਲ ਕਰਨ ਤੋਂ ਬਾਅਦ ਹੁਣ ਕਾਨੂੰਨ ਪ੍ਰਣਾਲੀ ਦਾ ਹਿੱਸਾ ਬਣੇਗੀ ਉਥੇ ਹੀ ਉਸ ਵੱਲੋਂ ਆਪਣੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਗਿਆ ਹੈ।
ਤਾਜਾ ਜਾਣਕਾਰੀ