BREAKING NEWS
Search

ਪੰਜਾਬ: ਪੁਰਾਣੀ ਦੁਸ਼ਮਣੀ ਦੇ ਚਲਦੇ ਨੌਜਵਾਨ ਨੂੰ ਰਾਹ ਚ ਘੇਰ ਤੇਜਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਤੋਂ ਪੈਸੇ ਅਤੇ ਗਹਿਣੇ ਦੀ ਲੁੱਟ-ਖੋਹ ਕੀਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਪੈਸੇ ਦੇ ਲਾਲਚ ਵਿੱਚ ਆ ਕੇ ਧੋਖਾਧੜੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪਰ ਕਈ ਵਾਰ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿੱਥੇ ਕਈ ਲੋਕਾਂ ਨੂੰ ਦੁਸ਼ਮਣੀ ਦੇ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੇ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਘਰਾਂ ਦੇ ਨੌਜਵਾਨ ਅਜਿਹੇ ਹਾਦਸਿਆਂ ਦੀ ਭੇਟ ਚੜ੍ਹ ਜਾਂਦੇ ਹਨ ਉਥੇ ਹੀ ਉਨ੍ਹਾਂ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆਂ ਨੌਜਵਾਨ ਨੂੰ ਰਾਹ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ,ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਿੱਥੇ ਭਾਮੀਆਂ ਕਲਾਂ ਪਿੰਡ ਦੇ ਰਹਿਣ ਵਾਲੇ ਪਾਰਸ ਖੱਤਰੀ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਆਪਣੇ ਘਰ ਵਾਪਸ ਪਰਤ ਰਹੇ ਪਾਰਸ ਨੂੰ ਰਸਤੇ ਵਿੱਚ ਹੀ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਘੇਰ ਲਿਆ ਗਿਆ। ਅਤੇ ਜਿਨ੍ਹਾਂ ਵੱਲੋਂ ਪੁਰਾਣੀ ਰੰਜਿਸ਼ ਦੇ ਕਾਰਨ ਹੀ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਨੌਜਵਾਨ ਉੱਪਰ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਖੂਨ ਨਾਲ ਲਥਪੱਥ ਨੌਜਵਾਨ ਨੂੰ ਸੜਕ ਦੇ ਉੱਪਰ ਹੀ ਸੁੱਟ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ।

ਜਿੱਥੇ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੇ ਵਿੱਚ ਸੰਦੀਪ ਨਾਮ ਦੇ ਨੌਜਵਾਨ ਦਾ ਨਾਮ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਜਿੱਥੇ ਇਸ ਘਟਨਾ ਨੂੰ ਲੈ ਕੇ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।



error: Content is protected !!