ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਪੜ੍ਹਾਈ-ਲਿਖਾਈ ਕਰਕੇ ਉਚ ਮੰਜਲਾ ਨੂੰ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਮਾਪਿਆਂ ਦੇ ਸਹਿਯੋਗ ਸਦਕਾ ਬਹੁਤ ਸਾਰੇ ਬੱਚੇ ਉਹ ਕਰ ਵਿਖਾਉਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਦੁਨੀਆ ਵਿੱਚ ਹਰ ਇੱਕ ਮਾਂ-ਬਾਪ ਆਪਣੇ ਬੱਚਿਆਂ ਨੂੰ ਬਿਹਤਰ ਜ਼ਿੰਦਗੀ ਦੇਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮਾਪੁੰਜੀ ਲਗਾ ਦਿੰਦਾ ਹੈ। ਮਾਪਿਆਂ ਵੱਲੋਂ ਜਿਥੇ ਆਪਣੇ ਬੱਚਿਆਂ ਨੂੰ ਲੈ ਕੇ ਕਈ ਸੁਪਨੇ ਦੇਖੇ ਜਾਂਦੇ ਹਨ ਉਥੇ ਹੀ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਮਾਪਿਆਂ ਤੇ ਬੱਚਿਆਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ।
ਬੱਚਿਆਂ ਦੀ ਉਸ ਮਿਹਨਤ ਸਦਕਾ ਹੀ ਉਹਨਾਂ ਨੂੰ ਸਫ਼ਲਤਾ ਹਾਸਲ ਹੁੰਦੀ ਹੈ। ਜੋ ਕਿ ਮਾਪਿਆਂ ਲਈ ਇਕ ਬਹੁਤ ਵੱਡੀ ਮਾਣ ਵਾਲੀ ਗੱਲ ਹੁੰਦੀ ਹੈ। ਹੁਣ ਇਥੇ ਤਿੰਨ ਭੈਣ-ਭਰਾਵਾਂ ਨੂੰ ਇਕੱਠਿਆਂ ਸਰਕਾਰੀ ਨੌਕਰੀ ਮਿਲੀ ਹੈ ਜਿਥੇ ਅਫਸਰ ਬਣੇ ਹਨ ਅਤੇ ਪਹਿਲੀ ਕੋਸ਼ਿਸ਼ ਵਿਚ ਸਫ਼ਲ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹੀ ਪਰਿਵਾਰ ਦੇ ਦਰਬੰਗਾ ਜਿਲ੍ਹੇ ਦੇ ਰਹਿਣ ਵਾਲੇ ਤਿੰਨ ਭੈਣ-ਭਰਾਵਾਂ ਵੱਲੋਂ ਬਿਹਾਰ ਪਬਲਿਕ ਸਰਵਿਸ ਕਮੀਸ਼ਨ ਦੀ ਇਕੱਤਵੀਂ ਜੁਡੀਸ਼ਲ ਸਰਵਿਸਿਜ਼ ਪ੍ਰੀਖਿਆ ਦੇ ਨਤੀਜੇ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਉਥੇ ਹੀ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ ਜਿੱਥੇ ਪਰਿਵਾਰ ਦੇ ਤਿੰਨੇ ਭੈਣ ਭਰਾਵਾਂ ਵੱਲੋਂ ਆਪਣੀ ਐਲਐੱਲਐਮ ਤੱਕ ਦੀ ਪੜ੍ਹਾਈ ਪੂਰੀ ਕੀਤੀ ਗਈ ਸੀ ਅਤੇ ਉਸਤੋਂ ਬਾਅਦ ਸਿਵਲ ਸਰਵਿਸ ਦੀ ਤਿਆਰੀ ਕੀਤੀ ਗਈ। ਜਿੱਥੇ 300 ਵਾਂ ਰੈਂਕ ਹਾਸਲ ਕਰਨ ਵਾਲੇ ਅਨੰਤ ਕੁਮਾਰ ਨੇ ਜਿੱਤ ਹਾਸਲ ਕੀਤੀ ਹੈ ਉੱਥੇ ਹੀ ਉਸ ਦੀਆਂ ਦੋ ਭੈਣਾਂ ਕੁਮਾਰੀ ਸ਼ਿਪਰਾ ਅਤੇ ਨੇਹਾ ਕੁਮਾਰੀ ਵੱਲੋਂ ਵੀ ਸਫਲਤਾ ਹਾਸਲ ਕੀਤੀ ਗਈ ਹੈ।
ਇਨ੍ਹਾਂ ਦੇ ਚਾਚਾ ਜੀ ਉਦੇ ਲਾਲ ਦੇਵ , ਪੇਸ਼ੇ ਤੋਂ ਇੱਕ ਵਕੀਲ ਹਨ ਉਨ੍ਹਾਂ ਵੱਲੋਂ ਅਦਾਲਤ ਵਿਚ ਪ੍ਰੈਕਟਿਸ ਕੀਤੀ ਜਾ ਰਹੀ ਹੈ, ਜਿੰਨਾਂ ਇਹਨਾਂ ਬੱਚਿਆਂ ਨੂੰ ਬਹੁਤ ਉਤਸ਼ਾਹਿਤ ਕੀਤਾ ਹੈ। ਦੱਸ ਦਈਏ ਕਿ ਇਨ੍ਹਾਂ ਬੱਚਿਆਂ ਦੇ ਪਿਤਾ ਜੀ ਸੁਰਿੰਦਰ ਲਾਲ ਪੁਲਿਸ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਸਭ ਲੋਕਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
ਤਾਜਾ ਜਾਣਕਾਰੀ