ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਨੂੰ ਜਿੱਥੇ ਆਪਣੇ ਘਰ ਤੋ ਜਾਣਾ ਮਹਿੰਗਾ ਪੈ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਜਾਣ ਨਾਲ ਉਹਨਾਂ ਦਾ ਘਰ ਵਿੱਚ ਕਈ ਵਾਰ ਭਾਰੀ ਨੁਕਸਾਨ ਹੋ ਜਾਂਦਾ ਹੈ। ਕਿਉਂਕਿ ਵੱਧ ਰਹੀਆਂ ਲੁਟਾਂ ਖੋਹਾਂ ਦੇ ਚਲਦਿਆਂ ਹੋਇਆਂ ਕਈ ਵਾਰ ਉਨ੍ਹਾਂ ਦੇ ਘਰ ਵੀ ਅਜਿਹੇ ਚੋਰਾਂ ਦੇ ਅੜਿੱਕੇ ਆ ਜਾਂਦੇ ਹਨ ਜਿਨ੍ਹਾਂ ਵੱਲੋਂ ਅਜਿਹੇ ਮੌਕੇ ਦੀ ਭਾਲ ਕੀਤੀ ਜਾਂਦੀ ਹੈ। ਆਏ ਦਿਨ ਵਾਪਰ ਰਹੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਜਿੱਥੇ ਵਾਧਾ ਦਰਜ ਕੀਤਾ ਗਿਆ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ।
ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਅਤੇ ਸਖ਼ਤੀ ਵਰਤਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਪੰਜਾਬ ਵਿੱਚ ਇਥੇ ਹੁਣ ਸੰਸਕਾਰ ਤੇ ਗਏ ਪਰਵਾਰ ਨਾਲ ਜੱਗੋ-ਤੇਰ੍ਹਵੀਂ ਹੋਈ ਹੈ ਜਿਥੇ ਉਨ੍ਹਾਂ ਵੱਲੋਂ ਘਰ ਆ ਕੇ ਦ੍ਰਿਸ਼ ਦੇਖ ਕੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਾਇਲ ਦੇ ਅਧੀਨ ਆਉਣ ਵਾਲੇ ਪਿੰਡ ਮਕਸੂਦੜਾ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਦੇ ਰਹਿਣ ਵਾਲੇ ਡਾ. ਅਮਰੀਕ ਸਿੰਘ ਪੁੱਤਰ ਮੇਵਾ ਸਿੰਘ ਆਪਣੀ ਪਤਨੀ ਰਜਿੰਦਰ ਕੌਰ ਦੇ ਨਾਲ ਆਪਣੇ ਇਕ ਦੋਸਤ ਦੇ ਦੋਹਤਰੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਸਤੇ ਪਾਇਲ ਗਏ ਸਨ।
ਜਿੱਥੇ ਉਹ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਆਪਣੇ ਸਕੂਟਰ ਤੇ ਸਵਾਰ ਹੋ ਕੇ ਗਏ ਸਨ, ਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਤੋਂ ਬਾਅਦ ਦੁਪਹਿਰ ਦੇ 1:45 ਤਕ ਆਪਣੇ ਘਰ ਵਾਪਸ ਆ ਗਏ। ਪਰ ਉਸ ਸਮੇਂ ਉਨ੍ਹਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ ਜਦੋਂ ਉਨ੍ਹਾਂ ਵੱਲੋਂ ਘਰ ਦੇ ਅੰਦਰੋਂ ਟੁੱਟੇ ਹੋਏ ਸਨ, ਅਤੇ ਚੋਰਾਂ ਵੱਲੋਂ ਘਰ ਦੇ ਅੰਦਰ ਸਾਰਾ ਸਮਾਨ ਖਿਲਾਰਿਆ ਗਿਆ ਸੀ ਅਤੇ 600 ਕੈਨੇਡੀਅਨ ਡਾਲਰ, ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਨਗਦੀ, 3 ਤੋਲੇ ਸੋਨੇ ਦੇ ਗਹਿਣੇ,
ਜਿਨ੍ਹਾਂ ਵਿੱਚ ਸੋਨੇ ਦੇ ਲੌਕਟ ਸਮੇਤ ਇਕ ਚੈਨ, ਸੋਨੇ ਦੀ ਮੁੰਦਰੀ, ਇੱਕ ਟੋਪਸ ਜੋੜੀ, ਘਰ ਦੀਆਂ ਅਲਮਾਰੀਆਂ ਵਿਚੋਂ ਚੋਰੀ ਕੀਤਾ ਗਿਆ। ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਅਧਾਰ ਤੇ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ