ਆਈ ਤਾਜ਼ਾ ਵੱਡੀ ਖਬਰ
ਤਿਉਹਾਰਾਂ ਦੇ ਮੌਕੇ ਤੇ ਜਿਥੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਉਥੇ ਹੀ ਵਾਪਰੀਆਂ ਕੁਝ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਹੁਣ ਇਥੇ ਦੀਵਾਲੀ ਦਾ ਤਿਉਹਾਰ ਪਰਿਵਾਰ ਲਈ ਬਣ ਕੇ ਆਇਆ ਕਾਲ- ਪਤੀ ਪਤਨੀ ਦੀ ਘਰ ਚ ਸੁੱਤੇ ਇੰਝ ਹੋਈ ਮੌਤ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੁਢਲਾਡਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇੱਕ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਅੱਗ ਲੱਗਣ ਕਾਰਨ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਹ ਘਟਨਾ ਬੁਢਲਾਡਾ ਦੇ ਪੀ. ਐੱਨ. ਬੀ. ਰੋਡ ਨਜ਼ਦੀਕ ਪੈਂਦੇ ਇਕ ਘਰ ਵਿਚ ਵਾਪਰੀ ਹੈ ਜਿੱਥੇ ਬਿਜਲੀ ਸ਼ਾਰਟ ਸਰਕਟ ਦੇ ਕਾਰਨ ਘਰ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਅੱਗ ਲੱਗ ਗਈ।
ਪਰਿਵਾਰ ਦੇ ਪਿੱਛੇ ਪਤੀ-ਪਤਨੀ ਅਤੇ ਉਨ੍ਹਾਂ ਦਾ ਬੇਟਾ ਰਹਿ ਰਿਹਾ ਸੀ ਉਥੇ ਹੀ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ 62 ਸਾਲਾ ਪ੍ਰੇਮ ਕੁਮਾਰ ਗਰਗ ਅਤੇ ਉਸ ਦੀ 60 ਸਾਲਾ ਪਤਨੀ ਕ੍ਰਿਸ਼ਨਾ ਦੀ ਇਸ ਘਟਨਾ ਕਾਰਨ ਮੌਤ ਹੋ ਗਈ ਹੈ ਜਦ ਕਿ ਉਨ੍ਹਾਂ ਦਾ 28 ਸਾਲਾਂ ਦਾ ਪੁੱਤਰ ਕ੍ਰਿਸ਼ਨ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਜੋ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹੈ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁੱਤਰ ਵੱਲੋਂ ਆਪਣੇ ਮਾਤਾ ਪਿਤਾ ਨੂੰ ਬਚਾਉਣ ਦੀ ਕਾਫ਼ੀ ਜੱਦੋਜਹਿਦ ਕੀਤੀ ਗਈ ਉਥੇ ਹੀ ਅੱਗ ਵਧੇਰੇ ਹੋਣ ਦੇ ਚੱਲਦਿਆਂ ਉਹ ਉਨ੍ਹਾਂ ਨੂੰ ਬਚਾ ਨਹੀਂ ਸਕਿਆ।
ਜਿਥੇ ਨੌਜਵਾਨ ਦੇ ਮਾਤਾ-ਪਿਤਾ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਥੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਗਨ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਤਾਜਾ ਜਾਣਕਾਰੀ