ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਉੱਥੇ ਜਾ ਕੇ ਦਿਨ ਰਾਤ ਇੱਕ ਕਰ ਕੇ ਆਪਣੇ ਮਾਪਿਆਂ ਦੇ ਸੁਪਨਿਆਂ ਅਤੇ ਆਪਣੇ ਮਾਪਿਆਂ ਦੇ p ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਭਾਰੀ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਜਿੱਥੇ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਵਧੇਰੇ ਕਰਕੇ ਨੌਜਵਾਨ ਹੋ ਰਹੇ ਹਨ। ਅਜਿਹੀਆਂ ਘਟਨਾਵਾਂ ਦੇ ਚਲਦੇ ਹੋਇਆ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਉਨ੍ਹਾਂ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਪਿਛਲੇ ਤਿੰਨ-ਚਾਰ ਸਾਲ ਤੋਂ ਅਮਰੀਕਾ, ਕੈਨੇਡਾ ਦੇ ਵਿਚ ਲਗਾਤਾਰ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਾਧਾ ਦਰਜ ਕੀਤਾ ਗਿਆ ਹੈ। ਹੁਣ ਅਮਰੀਕਾ ਤੋਂ ਮਾੜੀ ਖਬਰ ਸਾਹਮਣੇ ਆਈ ਹੈ,ਜਿੱਥੇ ਟਰੱਕ ਪਲਟਣ ਕਾਰਨ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਲੀਫੋਰਨੀਆ ਵਿੱਚ ਰਹਿਣ ਵਾਲੇ 29 ਸਾਲਾ ਪੰਜਾਬੀ ਨੌਜਵਾਨ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਦੱਸਿਆ ਗਿਆ ਹੈ ਕਿ ਪੰਜਾਬ ਦੇ ਭੋਗਪੁਰ ਦੇ ਅਧੀਨ ਆਉਂਦੇ ਪਿੰਡ ਲੜੋਈ ਤੋਂ ਇਹ ਨੌਜਵਾਨ ਜਿੱਥੇ ਰੋਜ਼ੀ ਰੋਟੀ ਦੀ ਖਾਤਰ 2013 ਵਿੱਚ ਅਮਰੀਕਾ ਗਿਆ ਸੀ ਅਤੇ ਉਥੇ ਇਕ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਜਦੋਂ ਨੌਜਵਾਨ ਟਰੱਕ ਦੇ ਉਪਰ ਜਾ ਰਿਹਾ ਸੀ ਤਾਂ ਉਸ ਸਮੇਂ ਰਸਤੇ ਵਿੱਚ ਉਸ ਨੌਜਵਾਨ ਨੂੰ ਨੀਂਦ ਆ ਗਈ ਜਿਥੇ ਅੱਖ ਝਪਕਦੇ ਹੀ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਸਥਾਨ ਤੇ ਹੀ ਨੌਜਵਾਨ ਦੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਇਕ ਸਾਲ ਪਹਿਲਾਂ ਇਸ ਨੌਜਵਾਨ ਦੇ ਵੱਡੇ ਭਰਾ ਦੀ ਵੀ ਮੌਤ ਹੋ ਗਈ ਸੀ। ਨੌਜਵਾਨ ਦੇ ਤੁਰ ਜਾਣ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਹ ਨੌਜਵਾਨ ਜਿੱਥੇ ਪਰਿਵਾਰ ਦਾ ਇਕੋ ਇੱਕ ਸਹਾਰਾ ਸੀ ਜਿਸਦੇ ਕਾਰਨ ਪਰਿਵਾਰ ਦਾ ਗੁਜ਼ਾਰਾ ਹੋ ਰਿਹਾ ਸੀ। ਜਿਸ ਦੀ ਮੌਤ ਟਰੱਕ ਦੇ ਪਲਟਣ ਕਾਰਨ ਹੋਈ ਹੈ। ਉੱਥੇ ਹੀ ਪਰਿਵਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਪੰਜਾਬ ਭੇਜਣ ਦੀ ਮੰਗ ਸਰਕਾਰ ਅੱਗੇ ਰੱਖੀ ਗਈ ਹੈ।
ਤਾਜਾ ਜਾਣਕਾਰੀ