ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਪਰਵਾਰ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੀ ਆਪਣੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪਰਵਾਰ ਵਲੋ ਮਿਹਨਤ ਮਜ਼ਦੂਰੀ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ ਅਜਿਹੇ ਲੋਕਾਂ ਨੂੰ ਵੇਖ ਕੇ ਹੋਰ ਨੌਜਵਾਨਾਂ ਵਿੱਚ ਵੀ ਅਜਿਹਾ ਕੰਮ ਕਰਨ ਦਾ ਉਤਸ਼ਾਹ ਪੈਦਾ ਹੋ ਜਾਂਦਾ ਹੈ। ਪਰ ਕੁਝ ਨੌਜਵਾਨ ਗਲਤ ਸੰਗਤ ਵਿੱਚ ਪੈ ਜਾਂਦੇ ਹਨ ਅਤੇ ਜਿਨ੍ਹਾਂ ਵੱਲੋਂ ਕਈ ਗੈਰ ਸਮਾਜਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।
ਜਿਨ੍ਹਾਂ ਵੱਲੋਂ ਅਪਰਾਧ ਦੀ ਦੁਨੀਆ ਵਿਚ ਪੈ ਕੇ ਆਪਣਿਆਂ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਲੋਕਾਂ ਦੇ ਰੋਂਗਟੇ ਖੜ੍ਹੇ ਕਰ ਦਿੰਦੀਆਂ ਹਨ। ਹੁਣ ਕੈਨੇਡਾ ਵਿਚ ਵਸਦੇ ਪੰਜਾਬੀ ਨੌਜਵਾਨ ਜਦੋਂ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਤੇ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਹਰਜੀਤ ਦਿਓ 25 ਸਾਲਾ ਵਲੋ ਆਪਣੀ ਮਹਿਲਾ ਦੋਸਤ 19 ਸਾਲਾ ਭਵਕਿਰਨ ਢੇਸੀ ਦਾ ਕਤਲ 2017 ਵਿਚ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਆਪਣੀ ਗਲਤੀ ਨੂੰ ਲੁਕਾਉਣ ਵਾਸਤੇ ਕਿਰਨ ਦੀ ਲਾਸ਼ ਨੂੰ ਗੱਡੀ ਵਿਚ ਰੱਖ ਕੇ ਅੱਗ ਲਗਾ ਦਿੱਤੀ ਗਈ ਸੀ ਤਾਂ ਜੋ ਇਹ ਲੱਗੇ ਕੀ ਇਹ ਘਟਨਾ ਅੱਗ ਲੱਗਣ ਕਾਰਨ ਵਾਪਰੀ ਹੈ। ਜਦ ਕਿ ਦੋਸ਼ੀ ਵੱਲੋਂ ਕਿਰਨ ਦੇ ਸਿਰ ਵਿਚ ਗੋਲੀ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਸੀ। ਪਰ ਲੜਕੀ ਦੇ ਮਾਪਿਆਂ ਵੱਲੋਂ ਜਿਥੇ ਇਸ ਨੂੰ ਇੱਕ ਕਤਲ ਕਰਾਰ ਦਿੱਤਾ ਸੀ ਉਥੇ ਹੀ ਦੋਸ਼ੀ ਦਾ ਗੁਨਾਹ ਸਾਹਮਣੇ ਆਉਣ ਤੇ ਪੁਲਸ ਵੱਲੋਂ ਉਸ ਨੂੰ 2019 ਦੇ ਵਿੱਚ ਵੈਨਕੂਵਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ।
ਕਾਰ ਵੱਲੋਂ ਜਿਥੇ ਉਸ ਨੂੰ ਸਜ਼ਾ ਦਿੱਤੇ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਨੇ ਦੋਸ਼ੀ ਨੂੰ ਘੱਟੋ-ਘੱਟ ਵੀਹ ਸਾਲ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ, ਉਸ ਵੱਲੋਂ ਉਨ੍ਹਾਂ ਦੀ 19 ਸਾਲਾਂ ਇਕ ਵਿਦਿਆਰਥਣ ਧੀ ਦਾ ਇਸ ਤਰਾਂ ਕਤਲ ਕੀਤਾ ਗਿਆ ਸੀ ਜਿਥੇ ਹੁਣ ਅਦਾਲਤ ਵੱਲੋਂ ਸੱਤ ਸਾਲ ਦੀ ਸਜ਼ਾ ਸੁਣਾਈ ਗਈ।
ਤਾਜਾ ਜਾਣਕਾਰੀ