ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਕਰੋਨਾ ਦੀ ਲਹਿਰ ਨੇ ਦੇਸ਼ ਅੰਦਰ ਪੈਰ ਪਸਾਰੇ ਸਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਸਨ ਅਤੇ ਕੁਝ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਜਿੱਥੇ ਮਾਹਰਾਸ਼ਟਰ ਸੂਬੇ ਨੂੰ ਇਸ ਕਰੋਨਾ ਨੇ ਵਧੇਰੇ ਪ੍ਰਭਾਵਿਤ ਕੀਤਾ। ਉਥੇ ਵੀ ਬਹੁਤ ਸਾਰੀਆਂ ਹਸਤੀਆਂ ਦੀ ਜਾਨ ਵੀ ਇਸ ਕਰੋਨਾ ਦੇ ਕਾਰਨ ਚਲੇ ਗਈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਕਈ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਜਿੱਥੇ ਕਈ ਹਸਤੀਆਂ ਅਜਿਹੀਆਂ ਆਪਣੀ ਸ਼ੂਟਿੰਗ ਦੇ ਦੌਰਾਨ ਵੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੀਆਂ ਅਜਿਹੀਆਂ ਹਸਤੀਆਂ ਸਭ ਤੋਂ ਜ਼ਿਆਦਾ ਪਸੰਦੀਦਾ ਹਸਤੀਆਂ ਹੁੰਦੀਆਂ ਹਨ। ਹੁਣ ਬਾਲੀਵੁੱਡ ਦੇ ਮਸ਼ਹੂਰ ਐਕਟਰ ਅਮਿਤਾਭ ਬੱਚਨ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸ਼ੂਟਿੰਗ ਦੌਰਾਨ ਇਹ ਹਾਦਸਾ ਵਾਪਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਅਮਿਤਾਭ ਬੱਚਨ ਜਿੱਥੇ ਸਭ ਦੇ ਹਰਮਨ ਪਿਆਰੇ ਕਲਾਕਾਰ ਮੰਨੇ ਜਾਂਦੇ ਹਨ। ਉਥੇ ਹੀ ਉਨ੍ਹਾਂ ਦਾ ਟੀ ਵੀ ਤੇ ਆਉਣ ਵਾਲਾ ਮਸ਼ਹੂਰ ਸ਼ੋਅ ਕੇ ਬੀ ਸੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਰਿਐਲਿਟੀ ਸ਼ੋ ਨੂੰ ਲੈ ਕੇ ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਕਾਰ ਅਮਿਤਾਭ ਬੱਚਨ ਇਸ ਪ੍ਰੋਗਰਾਮ ਦੀ ਸ਼ੂਟਿੰਗ ਦੇ ਦੌਰਾਨ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਿੱਥੇ ਸ਼ੂਟਿੰਗ ਦੇ ਦੌਰਾਨ ਹੀ ਉਨ੍ਹਾਂ ਦੀ ਲੱਤ ਉਪਰ ਸੱਟ ਲੱਗ ਗਈ ਹੈ ਅਤੇ ਲੱਤ ਤੇ ਸੱਟ ਲੱਗਣ ਕਾਰਨ ਉਨ੍ਹਾਂ ਦੇ ਪੈਰ ਦੀ ਨਾੜ ਕੱਟੀ ਗਈ ਹੈ।
ਉਨ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਹੀ ਉਹਨਾਂ ਨੂੰ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੇ ਪੈਰ ਦੇ ਟਾਂਕੇ ਵੀ ਲਗਾਏ ਗਏ ਹਨ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅਜੇ ਤੁਰਨ-ਫਿਰਨ ਤੋਂ ਮਨਾਹੀ ਕੀਤੀ ਗਈ ਹੈ ਅਤੇ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਬੋਲੀਵੁਡ ਦੇ ਮਸ਼ਹੂਰ ਐਕਟਰ ਅਮਿਤਾਬ ਬੱਚਨ ਬਾਰੇ ਆਈ ਵੱਡੀ ਮਾੜੀ ਖਬਰ, ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ
ਤਾਜਾ ਜਾਣਕਾਰੀ