ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਸੰਗੀਤ ਜਗਤ ਵਿੱਚ ਬਹੁਤ ਸਾਰੇ ਅਜਿਹੇ ਗਾਇਕ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਪੰਜਾਬੀ ਗਾਇਕ ਜਿਥੇ ਆਪਣੀ ਮਿਹਨਤ ਸਦਕਾ ਪੰਜਾਬੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਖੇਤਰ ਵਿੱਚ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਰੋਤਿਆਂ ਅਤੇ ਦਰਸ਼ਕਾਂ ਦਾ ਭਰਪੂਰ ਸਹਿਯੋਗ ਮਿਲਿਆ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਗਾਇਕਾਂ ਤੇ ਅਦਾਕਾਰਾ ਨੂੰ ਕਾਫੀ ਲੰਮਾ ਸਮਾਂ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ ਜਿਸ ਦੇ ਚਲਦਿਆਂ ਹੋਇਆਂ ਕਈ ਗਾਇਕਾਂ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਫਿਰ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਕੁਝ ਲੋਕਾਂ ਵੱਲੋਂ ਅਜਿਹੇ ਗਾਇਕਾਂ ਦੇ ਗੀਤਾਂ ਨੂੰ ਲੈ ਕੇ ਛੇੜਛਾੜ ਕੀਤੀ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਗਾਇਕਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਪੰਜਾਬੀ ਗਾਇਕ ਨਿੰਜਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾ ਵੱਲੋਂ ਖੁਦ ਪੋਸਟ ਪਾ ਕੇ ਗੁੱਸਾ ਪ੍ਰਗਟਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਅਤੇ ਗਾਇਕ ਨਿੰਜਾ ਵੱਲੋਂ ਜਿੱਥੇ ਹੁਣ ਤੱਕ ਬਹੁਤ ਸਾਰੇ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਵਿੱਚ ਪਾਏ ਗਏ ਹਨ।
ਉੱਥੇ ਹੀ ਉਨ੍ਹਾਂ ਵੱਲੋਂ ਫ਼ਿਲਮਾਂ ਵਿੱਚ ਵੀ ਫ਼ਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਗਈ ਸੀ। ਪਰ ਹੁਣ ਉਨ੍ਹਾਂ ਵੱਲੋਂ ਜਿੱਥੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਜਿੱਥੇ ਇਸ ਪੋਸਟ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਗੁੱਸਾ ਜ਼ਾਹਿਰ ਕੀਤਾ ਹੈ ਅਤੇ ਇੱਕ ਲੰਮਾ ਨੋਟ ਵੀ ਲਿਖਿਆ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਕਿ ਕਿਸੇ ਵੱਲੋਂ ਉਨ੍ਹਾਂ ਦਾ ਗੀਤ ਲੀਕ ਕੀਤਾ ਗਿਆ ਹੈ। ਇਸ ਬਾਰੇ ਜਿੱਥੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਕਿਸੇ ਨੂੰ ਬਹੁਤਾ ਫਰਕ ਨਹੀਂ ਪੈਂਦਾ। ਪਰ ਮੈਂ ਹੱਥ ਜੋੜ ਕੇ ਆਖਦਾ ਹਾਂ ਕਿ ਅਜਿਹਾ ਕਰਕੇ ਕਿਸੇ ਦੀ ਮਿਹਨਤ ਨੂੰ ਖਰਾਬ ਨਾ ਕੀਤਾ ਜਾਵੇ ਸਗੋਂ ਉਸ ਦੀ ਸਪੋਰਟ ਕਰਨੀ ਚਾਹੀਦੀ ਹੈ।
ਤਾਜਾ ਜਾਣਕਾਰੀ