ਆਈ ਤਾਜ਼ਾ ਵੱਡੀ ਖਬਰ
ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਕਈ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਸਾਰੇ ਸੂਬਿਆਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ। ਵਾਹਨ ਚਾਲਕਾਂ ਵਾਸਤੇ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਸਮੇਂ-ਸਮੇਂ ਤੇ ਇਨਾਂ ਨਿਯਮਾਂ ਵਿਚ ਤਬਦੀਲੀ ਕੀਤੀ ਜਾਂਦੀ ਹੈ। ਪਰ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਜਿੱਥੇ ਅੱਗੇ ਵਧਣ ਦੀ ਕਾਹਲ ਦੇ ਚਲਦਿਆ ਹੋਇਆ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਹੁਣ ਭਿਆਨਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋਈ ਹੈ ਜਿੱਥੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਮਹਾਰਾਜਗੰਜ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਟਵਾਂ ਪਿੰਡ ਦੇ ਰਹਿਣ ਵਾਲੇ 3 ਨੌਜਵਾਨ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਨੂੰ ਰਾਤ ਦੇ ਸਮੇਂ ਵਾਪਸ ਆ ਰਹੇ ਸਨ।
ਉਸ ਸਮੇਂ ਹੀ ਦੂਜੇ ਪਾਸਿਓਂ ਦੋ ਨੌਜਵਾਨ ਹੋਰ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਸਨ। ਜਿਨ੍ਹਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਦੇ ਚਲਦਿਆਂ ਹੋਇਆਂ ਹੀ ਨਟਵਾਂ ਪਿੰਡ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਇੱਕ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੂਜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਵੀ ਇਸ ਘਟਨਾ ਵਿੱਚ ਮੌਤ ਹੋ ਗਈ। ਇਸ ਘਟਨਾ ਕਾਰਨ ਜਿੱਥੇ ਚਾਰ ਪਰਿਵਾਰਾਂ ਦੀਆਂ ਘਰ ਦੀਆਂ ਖੁਸ਼ੀਆਂ ਦੀਵਾਲੀ ਦੇ ਮੌਕੇ ਤੇ ਗ਼ਮ ਵਿਚ ਤਬਦੀਲ ਹੋ ਗਈਆਂ ਹਨ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਤਾਜਾ ਜਾਣਕਾਰੀ