ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵੱਖ-ਵੱਖ ਸੂਬੇ ਦੇ ਨੌਜਵਾਨਾਂ ਵੱਲੋਂ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਵਾਸਤੇ ਕਾਨੂੰਨੀ ਅਤੇ ਗੈਰਕਾਨੂੰਨੀ ਤਰੀਕੇ ਵੀ ਇਸਤੇਮਾਲ ਕੀਤੇ ਜਾਂਦੇ ਹਨ। ਨੌਜਵਾਨਾਂ ਵੱਲੋਂ ਜਿੱਥੇ ਭਾਰੀ ਕੀਮਤ ਅਦਾ ਕਰਕੇ ਵਿਦੇਸ਼ਾਂ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਾਈਆਂ ਕੀਤੀ ਜਾਦੀ ਹੈ। ਉਥੇ ਹੀ ਵਿਦੇਸ਼ ਗਏ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਭਾਰੀ ਮਿਹਨਤ ਕਰਨੀ ਪੈਂਦੀ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪਰ ਪਿਛਲੇ ਦੋ-ਤਿੰਨ ਸਾਲਾਂ ਤੋਂ ਜਿੱਥੇ ਅਮਰੀਕਾ ਕੈਨੇਡਾ ਵਿੱਚ ਲਗਾਤਾਰ ਵਿਦਿਆਰਥੀਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਉੱਥੇ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਦੀ ਖ਼ਬਰ ਸੁਣ ਕੇ ਵਿਦੇਸ਼ਾਂ ਵਿੱਚ ਗਏ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਵਾਸਤੇ ਦਿਨ ਰਾਤ ਅਰਦਾਸ ਕਰਦੇ ਹਨ। ਹੁਣ ਅਮਰੀਕਾ ਤੋਂ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਮੰਗਲਵਾਰ ਨੂੰ ਇੱਕ ਮਿਨੀਵੈਨ ਦੇ ਵਿਚਕਾਰ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ।
ਜਿੱਥੇ ਇਹ ਦੋ ਵਾਹਨਾਂ ਦੀ ਟੱਕਰ ਕਨੇਟੀਕਟ ਰਾਜ ਵਿੱਚ ਹੋਈ ਹੈ। ਜਿੱਥੇ ਸੰਘਣੀ ਧੁੰਦ ਦੇ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਤਿੰਨ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਭਾਰਤ ਦੇ ਤਿੰਨ ਵਿਦਿਆਰਥੀ ਵੀ ਸ਼ਾਮਲ ਹਨ। ਇਹ ਸਾਰੇ ਲੋਕ ਜਿੱਥੇ ਇੱਕ ਮਿਨੀ ਵੈਨ ਵਿਚ ਸਵਾਰ ਹੋ ਕੇ ਜਾ ਰਹੇ ਸਨ। ਤੇ ਹੋਈ ਇਸ ਭਿਆਨਕ ਟੱਕਰ ਦੇ ਕਾਰਨ 23 ਸਾਲਾਂ ਦੀ ਲੜਕੀ ਜੋ ਇਸੇ ਸਾਲ ਅਗਸਤ ਵਿੱਚ ਅਮਰੀਕਾ ਗਈ ਸੀ।
ਉਸਦੇ ਨਾਲ ਦੋ ਹੋਰ ਭਾਰਤੀ ਲੋਕਾਂ ਦੀ ਮੌਤ ਹੋਈ ਹੈ। ਜਿਹਨਾਂ ਦੀ ਪਹਿਚਾਣ ਪ੍ਰੇਮ ਕੁਮਾਰ ਰੈਡੀ ਹੈਦਰਾਬਾਦ, 23 ਸਾਲਾਂ ਦੀ ਲੜਕੀ ਸਾਈ ਨਰਸਿੰਮਾ , ਅਤੇ ਪਵਨੀ ਵਾਰੰਗਲ ਵਜੋਂ ਹੋਈ ਹੈ। ਜਿੱਥੇ ਨਾ ਤਿੰਨ ਜਣਿਆਂ ਦੀ ਜਾਨ ਚਲੇ ਗਈ ਹੈ ਉਥੇ ਹੀ ਬਾਕੀ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ । ਇਸ ਹਾਦਸੇ ਵਿਚ ਮਾਰੇ ਗਏ ਇਨ੍ਹਾਂ ਤਿੰਨ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਘਟਨਾ ਦੀ ਸੂਚਨਾ ਦਿੱਤੀ ਜਾ ਰਹੀ ਹੈ।
ਤਾਜਾ ਜਾਣਕਾਰੀ