ਆਈ ਤਾਜ਼ਾ ਵੱਡੀ ਖਬਰ
ਰਾਜਨੀਤਿਕ ਖੇਤਰ ਵਿੱਚ ਜਿੱਥੇ ਇਸ ਸਾਲ ਦੇ ਵਿੱਚ ਬਹੁਤ ਸਾਰੀ ਉਥਲ ਪੁਥਲ ਵੇਖੀ ਗਈ ਹੈ। ਉੱਥੇ ਹੀ ਬਹੁਤ ਸਾਰੀਆਂ ਰਾਜਨੀਤਕ ਹਸਤੀਆਂ ਵੀ ਵੱਖ ਵੱਖ ਵਿਵਾਦਾਂ ਦੇ ਵਿਚ ਫਸੀਆ ਹਨ। ਪੰਜਾਬ ਵਿੱਚ ਹੋਈ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰੇ ਵਿਧਾਇਕਾ ਵੱਲੋਂ ਇੱਕ ਦੂਜੇ ਉੱਪਰ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਸਨ। ਉਥੇ ਹੀ ਵੱਖ-ਵੱਖ ਮਾਮਲਿਆਂ ਦੇ ਦੋਸ਼ ਤਹਿਤ ਕਈ ਰਾਜਨੀਤਕ ਹਸਤੀਆਂ ਨੂੰ ਜੇਲ੍ਹ ਵਿੱਚ ਵੀ ਬੰਦ ਕੀਤਾ ਗਿਆ ਅਤੇ ਉਹ ਲਗਾਤਾਰ ਵਿਵਾਦਾਂ ਦਾ ਸਾਹਮਣਾ ਕਰ ਰਹੀਆਂ ਹਨ।
ਅਜਿਹੀਆ ਰਾਜਨੀਤਿਕ ਹਸਤੀਆ ਨੂੰ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਉਹ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਜਿਨ੍ਹਾਂ ਦੇ ਮਾਮਲਿਆਂ ਨਾਲ ਜੁੜੀਆ ਹੋਈਆ ਕੋਈ ਨਾ ਕੋਈ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਬਾਰੇ ਕੋਰਟ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਕੁਝ ਰਾਹਤ ਮਿਲੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੀ ਜੇਲ੍ਹ ਵਿੱਚ ਜਿੱਥੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਇਸ ਸਮੇਂ ਬੰਦ ਹਨ। ਉੱਥੇ ਹੀ ਉਨ੍ਹਾਂ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਨਿਜੀ ਤੌਰ ਤੇ ਪੇਸ਼ ਹੋਣ ਦੇ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਮਾਮਲੇ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਦੇ ਉਪਰ ਜਿਥੇ ਹੁਣ ਅਦਾਲਤ ਵੱਲੋਂ ਆਪਣਾ ਫੈਸਲਾ ਸੁਣਾਇਆ ਗਿਆ ਹੈ।
ਉੱਥੇ ਹੀ ਹੁਣ ਅਦਾਲਤ ਨੇ ਜਾਰੀ ਕੀਤੇ ਹੁਕਮਾਂ ਦੇ ਅਨੁਸਾਰ ਨਵਜੋਤ ਸਿੱਧੂ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਦੇਣ ਦੀ ਬਜਾਏ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤ ਸਕਦੇ ਹਨ। ਜਿਸ ਬਾਬਤ 21 ਅਕਤੂਬਰ ਨੂੰ ਅਦਾਲਤ ਵਲੋਂ ਪੇਸ਼ ਹੋਣ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਜਿੱਥੇ ਸਾਬਕਾ ਡੀ ਐਸ ਪੀ ਨੂੰ ਭਾਰਤ ਭੂਸ਼ਣ ਆਸ਼ੂ ਦੇ ਵਿਵਾਦ ਵਿੱਚ ਧਮਕੀ ਦਿੱਤੀ ਗਈ ਸੀ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਗਈ ਸੀ।
ਤਾਜਾ ਜਾਣਕਾਰੀ