BREAKING NEWS
Search

CM ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਜਲਦੀ ਹੀ ਇਹ ਟੂਲ ਪਲਾਜ਼ੇ ਹੋਣਗੇ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਦਰਜ ਕੀਤੀਆਂ ਗਈਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਵੱਖ ਵੱਖ ਮਾਮਲਿਆਂ ਦੇ ਚਲਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।

ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਕਿਸੇ ਸਮੇਂ ਪੰਜਾਬ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਪੰਜਾਬ ਵਾਸੀਆਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਲਦੀ ਹੀ ਜਿਥੇ ਇਹ ਟੋਲ ਪਲਾਜ਼ੇ ਬੰਦ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪਹਿਲਾਂ ਵੀ ਪੰਜਾਬ ਅੰਦਰ ਕੁਝ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਸੀ।

ਬਹੁਤ ਸਾਰੇ ਟੋਲ ਪਲਾਜ਼ੇ ਆਪਣੇ ਟੋਲ ਟੈਕਸ ਵਸੂਲਣ ਦਾ ਸਮਾਂ ਪੂਰਾ ਕਰ ਚੁੱਕੇ ਹਨ। ਪਰ ਜਿਨ੍ਹਾਂ ਵੱਲੋਂ ਅਜੇ ਵੀ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਨੂੰ ਵੀ ਜਲਦੀ ਹੀ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਲੋਕ ਪੱਖੀ ਫੈਸਲਾ ਲੈਂਦੇ ਹੋਏ ਆਖਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਦੋ ਤਿੰਨ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਜੋ ਲੋਕਾਂ ਤੋਂ ਟੈਕਸ ਵਸੂਲਣ ਦਾ ਸਮਾਂ ਪੂਰਾ ਕਰ ਚੁੱਕੇ ਹਨ।

ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਦੀ ਬਿਨਾਂ ਵਜਾ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਕਿਉਂਕਿ ਸੂਬੇ ਵਿੱਚ ਬਹੁਤ ਸਾਰੇ ਮੁੱਖ ਮਾਰਗਾਂ ਨੂੰ ਜੋੜਨ ਵਾਲੇ ਟੋਲ ਪਲਾਜ਼ਾ ਹਨ ਜੋ ਕਾਫੀ ਸਮੇਂ ਤੋਂ ਆਪਣੀ ਟੈਕਸ ਵਸੂਲਣ ਦੀ ਸਮਾ ਹੱਦ ਪੂਰੀ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਲੋਕਾਂ ਤੋਂ ਪੈਸਾ ਵਸੂਲਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਟੋਲ ਪਲਾਜ਼ਾ ਨੂੰ ਜਲਦੀ ਹੀ ਬੰਦ ਕੀਤਾ ਜਾਵੇਗਾ। ਲੋਕਾਂ ਤੋਂ ਇਕੱਠਾ ਕੀਤਾ ਗਿਆ ਟੈਕਸ ਦਾ ਪੈਸਾ ਲੋਕਾਂ ਲਈ ਹੀ ਵਰਤਿਆ ਜਾਵੇਗਾ।



error: Content is protected !!