ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਕਈ ਬਦਲਾਅ ਕੀਤੇ ਗਏ ਹਨ ਉਥੇ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਲੋਕਾਂ ਤੋਂ ਬਿਨਾਂ ਵਜ੍ਹਾ ਟੋਲ ਵਸੂਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਟੋਲ ਪਲਾਜ਼ਾ ਦਾ ਸਮਾਂ ਪੂਰਾ ਹੋ ਚੁੱਕਾ ਹੈ। ਉਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਈ ਹੋਰ ਸਖਤ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵਲੋਂ ਜਾਇਦਾਦਾਂ ਵਾਲਿਆਂ ਲਈ ਲਿਆ ਵੱਡਾ ਫੈਸਲਾ, ਜਿਸ ਬਾਰੇ ਆਈ ਤਾਜਾ ਵੱਡੀ ਖਬਰ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਹੁਣ ਜ਼ਮੀਨ ਜਾਇਦਾਦ ਦੇ ਮਾਲਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਐਨ.ਓ.ਸੀ ਮਿਲਣ ਦਾ ਫੈਸਲਾ ਜਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀਰਵਾਰ ਦੱਸਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦੋ-ਫ਼ਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ ਜੋ ਕਿ ਅੱਜ ਉੱਚ-ਪੱਧਰੀ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ ਹੈ।
ਜਿੱਥੇ ਪਹਿਲਾਂ ਇਸ ਦਾ ਸਮਾਂ 21 ਦਿਨ ਦਾ ਸੀ ਉਥੇ ਹੀ ਇਸ ਨੂੰ ਹੁਣ ਘਟਾ ਦਿੱਤਾ ਗਿਆ ਹੈ ਜੋ ਕਿ ਹੁਣ 15 ਦਿਨ ਦਾ ਹੋਵੇਗਾ। ਇਸ ਨਾਲ ਜਿਥੇ ਹੁਣ ਲੋਕਾਂ ਨੂੰ ਫਾਇਦਾ ਹੋਵੇਗਾ ਉਥੇ ਹੀ ਉਨ੍ਹਾਂ ਦਾ ਕੰਮ ਜਲਦ ਹੋ ਜਾਵੇਗਾ। ਇਹ ਸਹੂਲਤ ਹੁਣ ਵਿਦੇਸ਼ਾਂ ਵਿਚ ਵਸਣ ਵਾਲੇ ਪਰਵਾਸੀਆਂ ਵਾਸਤੇ ਵੀ ਵਧੇਰੇ ਫਾਇਦੇਮੰਦ ਹੋਵੇਗੀ ਜਿਨ੍ਹਾਂ ਕੋਲ ਸਮੇਂ ਦੀ ਕਮੀ ਦੇ ਚਲਦਿਆਂ ਹੋਇਆਂ ਉਹ ਇਹ ਸੁਵਿਧਾ ਹਾਸਲ ਕਰਨ ਵਾਸਤੇ ਕੁਝ ਫੀਸ ਅਦਾ ਕਰਕੇ ਪੰਜ ਦਿਨਾਂ ਦੇ ਅੰਦਰ ਹੀ ਤਤਕਾਲ ਸੁਵਿਧਾ ਦੇ ਤਹਿਤ ਐਨ.ਓ.ਸੀ. ਪ੍ਰਕਿਰਿਆ ਦਾ ਕੰਮ 5 ਦਿਨਾਂ ਵਿੱਚ ਕਰਵਾ ਸਕਣਗੇ।
ਉਥੇ ਹੀ ਜਾਅਲਸਾਜੀ ਨੂੰ ਰੋਕਣ ਵਾਸਤੇ ਵੀ ਕੈਬਨਿਟ ਮੰਤਰੀਆਂ ਵੱਲੋਂ ਐਨ.ਓ.ਸੀ ਦੀ ਆਨਲਾਈਨ ਪ੍ਰਕਿਰਿਆ ‘ਤੇ ਨਜ਼ਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇੰਨ ਆਈ.ਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਨਾਲ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ ਐਨ.ਓ.ਸੀ. ਦਾ ਪਤਾ ਲਗਾ ਸਕੇ।
ਤਾਜਾ ਜਾਣਕਾਰੀ