BREAKING NEWS
Search

ਪੰਜਾਬ: ਵਿਆਹ ਦੀ ਖਰੀਦਦਾਰੀ ਕਰਨ ਜਾ ਰਹਿਆਂ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਪਤੀ ਪਤਨੀ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਜਿੱਥੇ ਦੇਸ਼ ਅੰਦਰ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਵਿਚ ਵਿਆਹ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਆਹ ਵਾਲੇ ਘਰ ਵਿੱਚ ਉਸ ਸਮੇਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਜਦੋਂ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਸਾਰੇ ਪਰਿਵਾਰਾਂ ਵਿੱਚ ਜਿਥੇ ਵਿਆਹ ਦੀਆਂ ਤਿਆਰੀਆਂ ਨੂੰ ਲੈ ਕੇ ਪਰਿਵਾਰ ਵੱਲੋਂ ਵਿਆਹ ਦੇ ਵਿੱਚ ਖਰੀਦਦਾਰੀ ਕੀਤੀ ਜਾਂਦੀ ਹੈ। ਉੱਥੇ ਹੀ ਰਿਸ਼ਤੇਦਾਰਾਂ ਨੂੰ ਵੀ ਵਿਆਹ ਦਾ ਪਰਿਵਾਰ ਜਿੰਨਾ ਹੀ ਚਾਅ ਹੁੰਦਾ ਹੈ ਜਿਨ੍ਹਾਂ ਵੱਲੋਂ ਇਨ੍ਹਾਂ ਵਿਆਹ ਸਮਾਗਮਾਂ ਵਿੱਚ ਸ਼ਾਮਲ ਹੋਣ ਬਾਬਤ ਖਰੀਦਦਾਰੀ ਕੀਤੀ ਜਾਂਦੀ ਹੈ।

ਪਰ ਅੱਜ ਦੇ ਦੌਰ ਵਿਚ ਵਧ ਰਹੀ ਵਾਹਨਾਂ ਦੀ ਤੇਜ਼ ਰਫਤਾਰ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜਾਮ ਦਿੰਦੀ ਹੈ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਖੁਸ਼ੀਆਂ ਗਮ ਵਿੱਚ ਬਦਲ ਜਾਂਦੀਆਂ ਹਨ। ਹੁਣ ਖਰੀਦਦਾਰੀ ਕਰਨ ਜਾ ਰਿਹਾ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਪਤੀ-ਪਤਨੀ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਜਿੱਥੇ ਬਠਿੰਡਾ ਰੋਡ ਤੇ ਪੈਂਦੇ ਪਿੰਡ ਜੀਵਨ ਸਿੰਘ ਵਾਲਾ ਦੇ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਗੱਡੀ ਵਿਚ ਸਵਾਰ ਹੋ ਕੇ ਪਤੀ ਪਤਨੀ ਵਿਆਹ ਵਾਸਤੇ ਖਰੀਦਦਾਰੀ ਕਰਨ ਜਾ ਰਹੇ ਸਨ ਤਾਂ ਰਸਤੇ ਵਿੱਚ ਅਚਾਨਕ ਹੀ ਉਨ੍ਹਾਂ ਦੀ ਗੱਡੀ ਇਕ ਦਰਖੱਤ ਨਾਲ ਟਕਰਾ ਗਈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਜਿੱਥੇ ਕਾਲਿਆਂਵਾਲੀ ਦੇ ਰਹਿਣ ਵਾਲੇ ਤਰਸੇਮ ਬਾਂਸਲ ਅਤੇ ਉਸ ਦੀ ਪਤਨੀ ਸੀਮਾ ਬਾਂਸਲ ਅਤੇ ਉਨ੍ਹਾਂ ਦੀ ਬੇਟੀ ਆਦਿਤੀ ਬਾਂਸਲ ਇਸ ਹਾਦਸੇ ਦਾ ਸ਼ਿਕਾਰ ਹੋ ਗਏ । ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਪਤੀ ਪਤਨੀ ਨੂੰ ਹਸਪਤਾਲ ਵਿੱਚ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਬੇਟੀ ਇਸ ਸਮੇਂ ਜੇਰੇ ਇਲਾਜ ਹੈ,ਜਿਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਇਹ ਪਰਿਵਾਰ ਗੱਡੀ ਵਿਚ ਸਵਾਰ ਹੋ ਕੇ ਰਿਸ਼ਤੇਦਾਰੀ ਵਿੱਚ ਹੋਣ ਵਾਲੇ ਇਕ ਵਿਆਹ ਸਬੰਧੀ ਬਠਿੰਡਾ ਵਿੱਚ ਖਰੀਦਦਾਰੀ ਕਰਨ ਲਈ ਗਿਆ ਸੀ। ਜਿਸ ਸਮੇਂ ਇਹ ਸਾਰੇ ਬਠਿੰਡਾ ਤੋਂ ਕਾਲਿਆਂਵਾਲੀ ਲਈ ਤਲਵੰਡੀ ਸਾਬੋ ਹੋ ਕੇ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।



error: Content is protected !!