BREAKING NEWS
Search

ਪੰਜਾਬ ਚ ਇਥੇ ਵਾਪਰਿਆ ਵੱਡਾ ਦਰਦਨਾਕ ਹਾਦਸਾ, ਹੋਈ ਸਕੇ ਭੈਣ ਭਰਾ ਦੀ ਮੌਤ

ਆਈ ਤਾਜ਼ਾ ਵੱਡੀ ਖਬਰ

ਲਗਾਤਾਰ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਅਜਿਹੇ ਭਿਆਨਕ ਸੜਕ ਹਾਦਸੇ ਕੁਝ ਲੋਕਾਂ ਦੀ ਅਣਦੇਖੀ ਦੇ ਚਲਦੇ ਹੋਏ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਅੱਜ ਦੇ ਦੌਰ ਵਿੱਚ ਜਿੱਥੇ ਹਰ ਇੱਕ ਇਨਸਾਨ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਤੇਜ਼ੀ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਨਹੀਂ ਕਰਦੇ ਅਤੇ ਵੱਖ-ਵੱਖ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਪਰ ਇਸ ਦੇ ਬਾਵਜੂਦ ਵੀ ਅਜਿਹੇ ਹਾਦਸੇ ਲਗਾਤਾਰ ਹੋ ਰਹੇ ਹਨ। ਪਰ ਪੰਜਾਬ ਵਿੱਚ ਇੱਥੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਕੇ ਭੈਣ ਭਰਾ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਬਟਾਲਾ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਰੰਗੜ ਨੰਗਲ ਦੇ ਅੱਡੇ ਦੇ ਕੋਲ ਇਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਦੋ ਨੌਜਵਾਨ ਭੈਣ ਭਰਾ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਅਮ੍ਰਿਤਸਰ ਦੇ ਇਲਾਕੇ ਦੇ ਰਹਿਣ ਵਾਲੇ ਪਰਿਵਾਰ ਵਿੱਚ 18 ਸਾਲਾਂ ਦਾ ਗੁਰਪ੍ਰੀਤ ਸਿੰਘ ਆਪਣੀ 16 ਸਾਲਾਂ ਦੀ ਭੈਣ ਹਰਮਨਪ੍ਰੀਤ ਕੌਰ ਅਤੇ ਆਪਣੀ ਮਾਤਾ ਗੁਰਜੀਤ ਕੌਰ ਦੇ ਨਾਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਕੀਤੇ ਜਾ ਰਹੇ ਸਨ। ਉਸੇ ਸਮੇਂ ਹੀ ਘਟਨਾ ਸਥਾਨ ਤੇ ਕੋਲ ਪਹੁੰਚਣ ਤੇ ਜਿੱਥੇ ਉਨ੍ਹਾਂ ਵੱਲੋਂ ਇੱਕ ਗੱਡੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਸਮੇਂ ਦੂਜੇ ਪਾਸੇ ਤੋਂ ਅੱਗੇ ਤੋਂ ਆ ਰਹੇ ਇਕ ਧਾਰਮਿਕ ਡੇਰੇ ਦੀ ਬੱਸ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਭੈਣ ਭਰਾ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦਕਿ ਉਨ੍ਹਾਂ ਦੀ ਮਾਤਾ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!