ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਉਸ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਵੀ ਹੋਈਆਂ ਸਨ ਜਿਨ੍ਹਾਂ ਵੱਲੋਂ ਏਸੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਹਾਰਾਸ਼ਟਰ ਸੂਬੇ ਨੂੰ ਜਿੱਥੇ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਿਤ ਕੀਤਾ ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਦੀ ਚਪੇਟ ਵਿੱਚ ਆਈਆਂ ਹਨ।
ਇਸ ਇਲਾਵਾ ਵਾਪਰਣ ਵਾਲੇ ਬਹੁਤ ਸਾਰੇ ਸੜਕੀ ਹਾਦਸਿਆਂ ਅਤੇ ਹੋਰ ਬਿਮਾਰੀਆਂ ਦੇ ਚਲਦਿਆਂ ਹੋਇਆਂ ਵੀ ਕਈ ਫ਼ਿਲਮੀ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇੱਥੇ ਮਸ਼ਹੂਰ ਫਿਲਮੀ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਬਾਲੀਵੁੱਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮ ਇੰਡਸਟਰੀ ਵਿਚ ਜਿਥੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ਼ ਦਾ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ 62 ਸਾਲਾਂ ਦੇ ਇਹ ਮਸ਼ਹੂਰ ਫਿਲਮ ਨਿਰਦੇਸ਼ਕ ਜਿੱਥੇ ਬਰੇਨ ਸਟਰੋਕ ਦੇ ਕਾਰਨ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਸਨ। ਉੱਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ ਜਿਥੇ ਉਹ ਜੇਰੇ ਇਲਾਜ ਸਨ। ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਨੂੰ 29 ਅਗਸਤ ਨੂੰ ਪਹਿਲਾਂ ਵੀ ਦਿਮਾਗ ਦਾ ਦੌਰਾ ਪੈ ਚੁੱਕਾ ਸੀ।
ਜਿਸ ਕਾਰਨ ਉਨ੍ਹਾਂ ਦੇ ਸਰੀਰ ਦਾ ਸੱਜਾ ਪਾਸਾ ਕੰਮ ਕਰਨ ਤੋਂ ਅਸਮਰਥ ਸੀ। ਇਸ ਦੇ ਚਲਦਿਆਂ ਹੋਇਆਂ ਹੀ ਉਹ ਘਰ ਵਿਚ ਤੁਰ ਫਿਰ ਵੀ ਨਹੀਂ ਸਕਦੇ ਸਨ। ਬੀਤੇ ਦਿਨੀਂ ਫਿਰ ਤੋਂ ਉਹ ਘਰ ਵਿੱਚ ਡਿੱਗ ਗਏ ਅਤੇ ਉਨ੍ਹਾਂ ਨੂੰ ਫਿਰ ਤੋਂ ਦਿਮਾਗ ਦਾ ਦੌਰਾ ਪੈਣ ਦੇ ਚਲਦਿਆਂ ਹੋਇਆਂ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ। ਉਨ੍ਹਾਂ ਵੱਲੋਂ ਆਪਣੇ ਫ਼ਿਲਮੀ ਕੈਰੀਅਰ ਦੇ ਦੌਰਾਨ 15 ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਗਿਆ ਸੀ।
ਤਾਜਾ ਜਾਣਕਾਰੀ