ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਜਿਹੇ ਪਰਿਵਾਰਕ ਵਿਵਾਦ ਇਸ ਕਦਰ ਵਧਦੇ ਜਾ ਰਹੇ ਹਨ ਕਿ ਜਿੱਥੇ ਕਈ ਲੋਕਾਂ ਵੱਲੋਂ ਗੁੱਸੇ ਵਿਚ ਆ ਕੇ ਆਪਣੇ ਹੀ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿੱਥੇ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਗਏ ਸਨ ਅਤੇ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਉਨ੍ਹਾਂ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਪ੍ਰੇਸ਼ਾਨੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਘਰਾਂ ਵਿੱਚ ਪਰਿਵਾਰਕ ਵਿਵਾਦ ਵੀ ਵਧ ਗਏ ਸਨ।
ਅਜਿਹੇ ਮਾਮਲੇ ਇਕ ਤੋਂ ਬਾਅਦ ਇਕ ਲਗਾਤਾਰ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਸਾਰੇ ਲੋਕ ਝੰਜੋੜੇ ਜਾਂਦੇ ਹਨ। ਜਿੱਥੇ ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਉਸ ਸਮੇਂ ਤਾਰ-ਤਾਰ ਹੋ ਜਾਂਦਾ ਹੈ ਜਦੋਂ ਉਨ੍ਹਾਂ ਵੱਲੋਂ ਇੱਕ ਦੂਸਰੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਇੱਥੇ ਪੰਜਾਬ ਵਿੱਚ ਛੇ ਮਹੀਨੇ ਪਹਿਲਾਂ ਹੋਏ ਵਿਆਹ ਤੋਂ ਬਾਅਦ ਹੁਣ ਪਤੀ ਵੱਲੋਂ ਸਹੁਰੇ ਘਰ ਜਾ ਕੇ ਇਹ ਖੋਫਨਾਕ ਕਾਰਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਪਤਨੀ ਜਿੱਥੇ ਧੀ ਨਾਲ ਚੱਲ ਰਹੇ ਝਗੜੇ ਤੋਂ ਬਾਅਦ ਆਪਣੇ ਪੇਕੇ ਘਰ ਰਹਿ ਰਹੀ ਸੀ। ਕਿਉਂਕਿ ਮ੍ਰਿਤਕਾ ਸੰਤੋਸ਼ ਕੁਮਾਰੀ ਦਾ ਵਿਆਹ ਦੋਸ਼ੀ ਨਾਲ ਜਿਥੇ 6 ਮਹੀਨੇ ਪਹਿਲਾਂ ਹੋਇਆ ਸੀ ਜੋ ਕਿ ਬਿਹਾਰ ਦੇ ਰਹਿਣ ਵਾਲੇ ਸਨ। ਉਥੇ ਹੀ ਅੱਜ ਉਸ ਵੱਲੋਂ ਥਾਣਾ ਸ਼ਿਮਲਾਪੁਰੀ ਦੇ ਨਜ਼ਦੀਕੀ ਇਲਾਕੇ ਨਿਊ ਜਨਤਾ ਨਗਰ ਵਿੱਚ ਆਪਣੇ ਪਤੀ ਦੇ ਘਰ ਗਲੀ ਨੰਬਰ 18 ਨੇੜੇ ਡੰਡ ਪੈਲੇਸ ਰੋਡ ਤੇ ਆਪਣੀ ਪਤਨੀ ਨੂੰ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਦੋਸ਼ੀ ਜਿਥੇ ਚੋਰੀ ਘਰ ਅੰਦਰ ਦਾਖਲ ਹੋਇਆ ਉੱਥੇ ਹੀ ਉਸ ਵੱਲੋਂ ਆਪਣੀ ਪਤਨੀ ਉਪਰ ਚਾਕੂ ਨਾਲ ਕਈ ਵਾਰ ਕੀਤੇ ਗਏ ਜਿਸ ਕਾਰਨ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸਦੇ ਰਿਸ਼ਤੇਦਾਰਾਂ ਵੱਲੋਂ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ