ਆਈ ਤਾਜ਼ਾ ਵੱਡੀ ਖਬਰ
ਸੜਕ ਹਾਦਸੇ ਵਿੱਚ ਜ਼ਖ਼ਮੀ ਹੋਣ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਕਈ ਲੋਕ ਜ਼ਿੰਦਗੀ ਅਤੇ ਮੌਤ ਵਿਚਕਾਰ ਦਾ ਸਫ਼ਰ ਤੈਅ ਕਰਦੇ ਹਨ ਜਿਨ੍ਹਾਂ ਨੂੰ ਜਿੰਦਗੀ ਵਿੱਚ ਮੁੜ ਪੈਰਾਂ-ਸਿਰ ਲਿਆਉਣ ਵਾਸਤੇ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਨੀਆਂ ਪੈਂਦੀਆਂ ਹਨ। ਬਹੁਤ ਸਾਰੇ ਲੋਕ ਜਿੱਥੇ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਕਈ ਲੋਕਾਂ ਨੂੰ ਲੰਮੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ। ਡਾਕਟਰ ਨੂੰ ਜਿਥੇ ਦੂਜਾ ਰੱਬ ਕਿਹਾ ਜਾਂਦਾ ਹੈ ਉਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ।
ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਸੜਕ ਹਾਦਸੇ ਕਾਰਨ ਸੱਤ ਮਹੀਨਿਆਂ ਤੋਂ ਬੇਹੋਸ਼ ਕੁੜੀ ਵੱਲੋਂ ਇਕ ਬੱਚੇ ਨੂੰ ਜਨਮ ਦਿੱਤਾ ਗਿਆ ਹੈ, ਜਿਸ ਦਾ ਪਤੀ ਨੌਕਰੀ ਛੱਡ ਕੇ ਉਸ ਦੀ ਸੇਵਾ ਕਰ ਰਿਹਾ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਹਸਪਤਾਲ ਵਿਚ ਸੱਤ ਮਹੀਨਿਆਂ ਤੋਂ ਬੇਹੋਸ਼ ਪਈ 23 ਸਾਲਾ ਦੀ ਔਰਤ ਵੱਲੋਂ ਇਕ ਤੰਦਰੁਸਤ ਬੱਚੀ ਨੂੰ ਜਨਮ ਦਿੱਤਾ ਗਿਆ ਹੈ। ਇਸ ਔਰਤ ਦਾ ਜਿਥੇ ਮਾਰਚ ਮਹੀਨੇ ਦੇ ਵਿੱਚ 31 ਤਰੀਕ ਨੂੰ ਉਸ ਸਮੇਂ ਭਿਆਨਕ ਐਕਸੀਡੈਂਟ ਹੋ ਗਿਆ ਸੀ ਜਦੋਂ ਉਹ ਆਪਣੇ ਪਤੀ ਨਾਲ ਬਾਈਕ ਤੇ ਜਾ ਰਹੀ ਸੀ।
ਉਸ ਦੇ ਸਿਰ ਵਿਚ ਗੰਭੀਰ ਸੱਟਾਂ ਦੇ ਚਲਦਿਆਂ ਹੋਇਆਂ ਜਿਥੇ ਉਸ ਦੀ 5 ਬਾਰ ਸਿਰ ਦੀ ਸਰਜਰੀ ਕੀਤੀ ਗਈ ਹੈ। ਉਥੇ ਹੀ ਉਹ ਪਿਛਲੇ 7 ਮਹੀਨਿਆਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਜੋ ਅੱਖਾਂ ਖੋਲ੍ਹ ਸਕਦੀ ਹੈ ਪਰ ਕੋਈ ਵੀ ਪ੍ਰਤੀਕਿਰਿਆ ਨਹੀਂ ਕਰਦੀ। ਜਦੋਂ ਉਹ ਹਸਪਤਾਲ ਵਿੱਚ ਆਈ ਸੀ ਤਾਂ ਉਸ ਸਮੇਂ ਪਤਾ ਲੱਗਿਆ ਸੀ ਕਿ ਉਹ 40 ਦਿਨਾਂ ਦੀ ਗਰਭਵਤੀ ਹੈ ਜਿੱਥੇ ਡਾਕਟਰਾਂ ਵੱਲੋਂ ਪਰਿਵਾਰ ਨੂੰ ਉਸ ਦਾ ਫੈਸਲਾ ਕਰਨ ਵਾਸਤੇ ਆਖਿਆ ਗਿਆ ਸੀ।
ਜਿਨ੍ਹਾਂ ਵੱਲੋਂ ਬੱਚੇ ਨੂੰ ਰੱਖਣ ਦਾ ਫੈਸਲਾ ਕੀਤਾ ਗਿਆ ਉਥੇ ਹੀ ਡਾਕਟਰਾਂ ਦੀ ਟੀਮ ਦੀ ਸਹਾਇਤਾ ਨਾਲ ਨਾਰਮਲ ਜਣੇਪਾ ਕਰਵਾਇਆ ਗਿਆ ਹੈ। ਪਰ ਮਾਂ ਬੱਚੇ ਨੂੰ ਦੁੱਧ ਨਹੀਂ ਪਿਲਾ ਸਕਦੀ ਜਿਸ ਦੇ ਚਲਦਿਆਂ ਹੀ ਬੋਤਲ ਨਾਲ ਬੱਚੇ ਨੂੰ ਦੁੱਧ ਪਿਲਾਇਆ ਜਾ ਰਿਹਾ ਹੈ। ਪਤੀ ਜਿੱਥੇ ਇਕ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਸੀ ਜੋ ਇਸ ਸਮੇਂ ਆਪਣਾ ਕੰਮ ਛੱਡ ਕੇ ਆਪਣੀ ਪਤਨੀ ਅਤੇ ਬੱਚੀ ਦੀ ਦੇਖ ਭਾਲ ਕਰ ਰਿਹਾ ਹੈ।
Home ਤਾਜਾ ਜਾਣਕਾਰੀ ਸੜਕ ਹਾਦਸੇ ਵਿੱਚ 7 ਮਹੀਨਿਆਂ ਤੋਂ ਬੇਹੋਸ਼ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਮਜਬੂਰ ਪਤੀ ਨੌਕਰੀ ਛੱਡ ਕਰ ਰਿਹਾ ਸੇਵਾ
ਤਾਜਾ ਜਾਣਕਾਰੀ