ਆਈ ਤਾਜ਼ਾ ਵੱਡੀ ਖਬਰ
ਮਾਪਿਆ ਵਲੋ ਜਿੱਥੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਵਾਸਤੇ ਆਪਣੀਆਂ ਖੁਸ਼ੀਆਂ ਵੀ ਕੁਰਬਾਨ ਕਰ ਦਿੱਤਾ ਜਾਂਦਾ ਹੈ। ਆਪਣੇ ਬੱਚੇ ਨੂੰ ਪੈਰਾਂ ਸਿਰ ਕਰਨ ਵਾਸਤੇ ਜਿਥੇ ਮਾਪਿਆਂ ਵੱਲੋਂ ਆਪਣੀ ਸਾਰੀ ਜ਼ਿੰਦਗੀ ਦੀ ਜਮਾਪੁੰਜੀ ਨੂੰ ਵੀ ਲਗਾ ਦਿੱਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਨੂੰ ਕੰਮ ਕਰਨ ਦੇ ਲਾਇਕ ਬਣਾਇਆ ਜਾਂਦਾ ਹੈ ਤਾਂ ਜੋ ਜ਼ਿੰਦਗੀ ਦਾ ਬਿਹਤਰੀਨ ਢੰਗ ਨਾਲ ਗੁਜ਼ਾਰਾ ਹੋ ਸਕੇ। ਜਿਥੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੀ ਸਜਾਏ ਜਾਂਦੇ ਹਨ ਪਰ ਅਚਾਨਕ ਵਾਪਰਨ ਵਾਲੇ ਹਾਦਸੇ ਉਨ੍ਹਾਂ ਸੁਪਨਿਆਂ ਨੂੰ ਚੂਰ-ਚੂਰ ਕਰ ਦਿੰਦੇ ਹਨ।
ਦੁਨੀਆ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੀਆਂ ਚਪੇਟ ਵਿੱਚ ਆਉਣ ਕਾਰਨ ਵੀ ਰੋਜ਼ਾਨਾ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਰਹੇ ਹਨ। ਹੁਣ ਇੱਥੇ ਪੰਜ ਭੈਣਾ ਦੇ ਇਕਲੋਤੇ ਭਰਾ ਦੀ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ ਜਿੱਥੇ ਪਰਿਵਾਰ ਵਿਚ ਮਾਤਮ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੇ ਅਧੀਨ ਆਉਣ ਵਾਲੇ ਪਿੰਡ ਖਰਲ ਖੁਰਦ ਤੋਂ ਸਾਹਮਣੇ ਆਇਆ ਹੈ ਜਿੱਥੇ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟਿਆ ਹੈ।
ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਮੋਹਕਮਗੜ੍ਹ ਦੇ ਰਹਿਣ ਵਾਲੇ ਤਿੰਨ ਨੌਜਵਾਨ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਇੱਕ ਜੀਪ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪੰਜ ਭੈਣਾਂ ਦੇ ਇਕਲੌਤੇ ਭਰਾ ਲਵਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਜਦ ਕਿ ਉਸ ਦੇ ਨਾਲ ਮੌਜੂਦ ਦੋ ਨੌਜਵਾਨ ਹਰਕਮਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਅਜੈ ਕੁਮਾਰ ਪੁੱਤਰ ਬੂਟਾ ਸਿੰਘ ਇਸ ਹਾਦਸੇ ਦੀ ਚਪੇਟ ਵਿਚ ਹੋਣ ਕਾਰਨ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਦਾਖਲ ਕਰਾਇਆ ਗਿਆ ਹੈ ਤੇ ਇਸ ਸਮੇਂ ਜ਼ੇਰੇ ਇਲਾਜ ਹਨ।
ਤਾਜਾ ਜਾਣਕਾਰੀ