ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਖ ਕੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਕਿ ਗੈਰ ਸਮਾਜਕ ਅਨਸਰਾਂ ਵੱਲੋਂ ਦਿਨ-ਦਿਹਾੜੇ ਹੀ ਅਜਿਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ
ਉਥੇ ਹੀ ਅੱਜ ਦੇ ਸਮੇਂ ਵਿਚ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਕੁਝ ਗ਼ੈਰ- ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹੋਏ ਕਿਸੇ ਵੀ ਅਮੀਰ ਗਰੀਬ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਹੈ। ਉਸ ਸਮੇਂ ਵਧੇਰੇ ਹੈਰਾਨੀ ਹੁੰਦੀ ਹੈ ਜਦੋਂ ਕਈ ਮੰਤਰੀਆਂ ਦੇ ਘਰ ਵਿੱਚ ਚੋਰੀ ਹੋਣ ਦੀ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿੱਥੇ ਸੁਰੱਖਿਆ ਹੋਣ ਦੇ ਬਾਵਜੂਦ ਵੀ ਅਜਿਹੀ ਘਟਨਾ ਵਾਪਰ ਜਾਂਦੀ ਹੈ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਐਮ ਐਲ ਏ ਦੇ ਘਰ ਸੋਨੇ ਦੀ ਵੱਡੀ ਚੋਰੀ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਘਰ ਵਿਚ 13 ਲੱਖ ਰੁਪਏ ਦੇ ਕੀਮਤੀ ਸੋਨੇ ਦੀ ਚੋਰੀ ਹੋ ਜਾਣ ਦੀ ਗੱਲ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪੀ ਏ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਗਿਆ ਹੈ ਕਿ ਇਹ ਚੋਰੀ ਘਰ ਵਿੱਚ ਕੰਮ ਕਰਨ ਵਾਲੀ ਔਰਤ ਵੱਲੋਂ ਕੀਤੀ ਗਈ ਦੱਸੀ ਜਾ ਰਹੀ ਹੈ ਜਿੱਥੇ ਪੁਲਿਸ ਵੱਲੋਂ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਥੇ ਹੀ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਿੱਥੇ ਪਰਿਵਾਰ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਵਿਚੋਂ ਪੁਸ਼ਤੈਨੀ ਗਹਿਣੇ ਗਾਇਬ ਹੋ ਚੁੱਕੇ ਹਨ। ਜੋ ਕਿ 25 ਤੋਲੇ ਦੇ ਕਰੀਬ ਅਤੇ 13 ਲੱਖ ਦੀ ਕੀਮਤ ਦੇ ਹਨ।
ਤਾਜਾ ਜਾਣਕਾਰੀ