ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਅੰਦਰ ਜਿਥੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੇ ਨਿਯਮ ਬਣਾਏ ਗਏ ਹਨ। ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਨਾ ਹੋਵੇ ਪਰ ਕੁਝ ਵਾਹਨ ਚਾਲਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਤੇਜ਼ੀ ਅਤੇ ਅਣਗਹਿਲੀ ਕੀਤੀ ਜਾਂਦੀ ਹੈ।
ਜਿਸ ਕਾਰਨ ਕਈ ਗੰਭੀਰ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਉਨ੍ਹਾਂ ਘਰਾਂ ਦੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ, ਹੁਣ ਪੰਜਾਬ ਵਿਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਦੋ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਦੇ ਅਧੀਨ ਆਉਣ ਵਾਲੇ ਪਿੰਡ ਧੀਰ ਤੋਂ ਸਾਹਮਣੇ ਆਇਆ ਹੈ ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਅੰਮ੍ਰਿਤਸਰ ਪਠਾਨਕੋਟ ਹਾਈਵੇ ਦੇ ਉਪਰ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਇਕ ਨੌਜਵਾਨ ਅਤੇ ਇੱਕ ਔਰਤ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਉਸ ਸਮੇਂ ਉਨ੍ਹਾਂ ਨੂੰ ਰਸਤੇ ਵਿੱਚ ਪਿੰਡ ਧੀਰ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕੇ ਟੱਕਰ ਹੋਣ ਤੋਂ ਬਾਅਦ ਉਹ ਬਰੇਜ਼ਾ ਕਾਰ ਔਰਤ ਅਤੇ ਨੌਜਵਾਨ ਨੂੰ 50 ਫੁੱਟ ਤਕ ਆਪਣੇ ਨਾਲ ਹੀ ਘੜ੍ਹੀਸ ਕੇ ਲੈ ਗਈ।
ਕਾਰ ਚਾਲਕ ਜਿਥੇ ਆਪਣੀ ਕਾਰ ਨੂੰ ਘਟਨਾ ਸਥਾਨ ਤੇ ਛੱਡ ਕੇ ਫਰਾਰ ਹੋ ਗਿਆ ਉਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਔਰਤ ਅਤੇ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ