ਆਈ ਤਾਜ਼ਾ ਵੱਡੀ ਖਬਰ
ਵਾਤਾਵਰਣ ਬਚਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਕਈ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣ ਅਤੇ ਪ੍ਰਦੂਸ਼ਨ ਰੋਕਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਕਈ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਪੰਜਾਬ ਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਇਸ ਸਮੇਂ ਪੰਜਾਬ ਵਿੱਚ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਰਹਿੰਦ ਖੂੰਦ ਨੂੰ ਬਾਅਦ ਵਿੱਚ ਲਗਾਈ ਜਾ ਰਹੀ ਅੱਗ ਦੇ ਕਾਰਨ ਵਾਤਾਵਰਨ ਗੰਧਲਾ ਹੋ ਰਿਹਾ ਹੈ ਅਤੇ ਇਸ ਧੂੰਏ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਵੀ ਪੈਦਾ ਹੋ ਰਹੀਆਂ ਹਨ ਅਤੇ ਸਾਹ ਦੀ ਬਿਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਵਧੇਰੇ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਹੁਣ ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਲੈ ਕੇ ਸਰਕਾਰ ਸਖਤ ਹੋਈ ਹੈ ਅਤੇ ਵੱਡਾ ਐਕਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪਰਾਲੀ ਨਾ ਸਾੜਨ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਤੇ ਹੁਣ ਖੇਤੀਬਾੜੀ ਵਿਭਾਗ ਵੱਲੋਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਇਹ ਕਦਮ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀਆਂ ਦੇ ਖ਼ਿਲਾਫ਼ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਇਨ੍ਹਾਂ ਚਾਰ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਕੋਤਾਹੀ ਵਰਤਣ ਦੇ ਦੋਸ਼ ਤਹਿਤ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤਾ ਗਿਆ ਹੈ। ਕਿਉਂਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਜਿੱਥੇ ਵਾਧਾ ਹੋਇਆ ਹੈ ਉੱਥੇ ਹੀ ਇਹ ਘਟਨਾਵਾਂ 10 ਹਜ਼ਾਰ ਤੋਂ ਪਾਰ ਹੋ ਗਈਆਂ ਹਨ। ਸੈਟੇਲਾਇਟ ਦੇ ਜ਼ਰੀਏ ਸੂਬੇ ਭਰ ਵਿਚ ਪਰਾਲੀ ਸਾੜਨ ਦੀਆਂ ਕੁਲ 28 ਅਕਤੂਬਰ ਤੱਕ 2067 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਤੋਂ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਤੋਂ ਸਤੀਸ਼ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ, ਤਰਨਤਾਰਨ ਤੋਂ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ ਤਰਨਤਾਰਨ ਤੋਂ ਭੁਪਿੰਦਰ ਸਿੰਘ ਦੇ ਨਾਮ ਸ਼ਾਮਲ ਹਨ।
ਤਾਜਾ ਜਾਣਕਾਰੀ