BREAKING NEWS
Search

ਮਸ਼ਹੂਰ ਪੰਜਾਬੀ ਗਾਇਕ AP ਢਿੱਲੋਂ ਨਾਲ ਵਾਪਰਿਆ ਵੱਡਾ ਹਾਦਸਾ, ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰਾਂ ਵੱਲੋਂ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਲੋਕਾਂ ਦਾ ਮਨੋਰੰਜਨ ਕੀਤਾ ਜਾਂਦਾ ਹੈ। ਕਰੋਨਾ ਕਾਰਨ ਜਿੱਥੇ ਕਾਫੀ ਸਮੇਂ ਤੱਕ ਹਵਾਈ ਆਵਾਜਾਈ ਉਪਰ ਪਾਬੰਦੀ ਲੱਗੀ ਹੋਈ ਸੀ। ਜਿਸ ਕਾਰਨ ਦੂਜੇ ਦੇਸ਼ਾਂ ਵਿਚ ਆਉਣ-ਜਾਣ ਵਾਸਤੇ ਯਾਤਰੀਆਂ ਨੂੰ ਕਾਫੀ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ ਸੀ। ਕਰੋਨਾ ਪਾਬੰਦੀਆਂ ਦੇ ਨਾਲ ਜਿੱਥੇ ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਖੋਲ੍ਹ ਦਿੱਤਾ ਗਿਆ।

ਉਥੇ ਹੀ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਪੈਰਾਂ ਸਿਰ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ। ਉਥੇ ਹੀ ਲੋਕਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਤੇ ਰੈਪਰ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਪੋਸਟ ਪਾ ਕੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਯੂ ਐੱਸ ਏ ਦੇ ਦੌਰੇ ਤੇ ਗਏ ਮਸ਼ਹੂਰ ਅਦਾਕਾਰ ਅਤੇ ਰੈਪਰ ਦੀਪ ਢਿੱਲੋਂ ਇਕ ਹਾਦਸੇ ਦਾ ਸ਼ਿਕਾਰ ਹੋਏ ਹਨ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

ਉਹਨਾਂ ਦੀ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵੱਲੋਂ ਜਿੱਥੇ ਕੈਲੇਫੋਰਨੀਆਂ ਦੇ ਵਿੱਚ ਜੋ ਸ਼ੋ ਕੀਤੇ ਜਾਣੇ ਸਨ ਉਥੇ ਹੀ ਉਨ੍ਹਾਂ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਖੁੱਦ ਜ਼ਖਮੀ ਹੋਣ ਦੀ ਜਾਣਕਾਰੀ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੱਸਿਆ ਹੈ ਕਿ ਪ੍ਰਸੰਸਕਾਂ ਦੇ ਪਿਆਰ ਅਤੇ ਦੁਆਵਾਂ ਸਦਕਾ ਜਿੱਥੇ ਉਹ ਜਲਦ ਠੀਕ ਹੋਣਗੇ ਉਥੇ ਹੀ ਉਨ੍ਹਾਂ ਨੇ ਦਰਸ਼ਕਾਂ ਤੋਂ ਮਾਫ਼ੀ ਵੀ ਮੰਗੀ ਹੈ ਜਿਨ੍ਹਾਂ ਵੱਲੋਂ ਸ਼ੋ ਵਾਸਤੇ ਟਿਕਟਾਂ ਬੁੱਕ ਕਰਵਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਵੱਲੋਂ ਨਵੇਂ ਸਡਿਊਲ ਦੇ ਅਨੁਸਾਰ ਪ੍ਰੋਗਰਾਮ ਕੀਤਾ ਜਾਵੇਗਾ, ਉੱਥੇ ਹੀ ਟਿਕਟਾਂ ਸੁਰੱਖਿਅਤ ਰਹਿਣਗੀਆਂ। ਇਸ ਮਸ਼ਹੂਰ ਗਾਇਕ ਵੱਲੋਂ ਜਿਥੇ ਹੁਣ ਤੱਕ ਬਹੁਤ ਸਾਰੇ ਮਸ਼ਹੂਰ ਗੀਤ ਸਰੋਤਿਆਂ ਦੀ ਝੋਲੀ ਪਾਏ ਗਏ ਹਨ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।



error: Content is protected !!