ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵਧ ਰਹੀ ਮਹਿੰਗਾਈ ਦਰ ਨੂੰ ਦੇਖਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ ਉਥੇ ਹੀ ਕਈ ਪਰਿਵਾਰ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਰਹੇ ਹਨ। ਲਗਾਤਾਰ ਘਰੇਲੂ ਵਸਤਾਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਵਿਚ ਸਰਕਾਰ ਪ੍ਰਤੀ ਨਰਾਜ਼ਗੀ ਵੀ ਵੇਖੀ ਜਾ ਰਹੀ ਹੈ। ਕਿਉਕਿ ਜਿੱਥੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਉੱਥੇ ਹੀ ਹਰ ਇਨਸਾਨ ਵਾਸਤੇ ਘਰ ਵਿਚ ਵਰਤੀ ਜਾਣ ਵਾਲੀ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕਿਉਂਕਿ ਉਹਨਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਸਮੇਂ ਸਮੇਂ ਤੇ ਗੈਸ ਕੰਪਨੀਆਂ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤਬਦੀਲੀ ਕੀਤੀ ਜਾਂਦੀ ਹੈ। ਹੁਣ ਐਲਪੀਜੀ ਗੈਸ ਸਿਲੰਡਰ ਵਰਤਣ ਵਾਲਿਆਂ ਵਾਸਤੇ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਹੁਣ ਸਿਲੰਡਰ ਇੰਨਾ ਸਸਤਾ ਹੋਇਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਇਕ ਨਵੰਬਰ ਤੋਂ ਆਈ ਤਬਦੀਲੀ ਦੇ ਚਲਦਿਆਂ ਹੋਇਆਂ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿਚ ਵੀ ਤਬਦੀਲੀ ਹੋਈ ਹੈ ਜਿਥੇ ਹੁਣ ਵਪਾਰਕ ਐਲ ਪੀ ਜੀ ਗੈਸ ਸਿਲੰਡਰ ਖਪਤਕਾਰਾਂ ਨੂੰ ਇੱਕ ਨਵੰਬਰ ਤੋਂ ਘੱਟ ਕੀਮਤ ਤੇ ਹਾਸਲ ਹੋਵੇਗਾ ਜਿੱਥੇ ਹੁਣ ਦਿੱਲੀ ਦੇ ਵਿੱਚ 115.5 ਰੁਪਏ ਦੀ ਕਟੌਤੀ ਐਲਪੀਜੀ ਸਿਲੰਡਰ ਦੇ ਉਪਰ ਕੀਤੀ ਗਈ ਹੈ।
ਜਿੱਥੇ ਗੈਸ ਕੰਪਨੀਆਂ ਵੱਲੋਂ ਮਹੀਨੇ ਦੀ ਸ਼ੁਰੂਆਤ ਦੌਰਾਨ ਕਈ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਹੁਣ ਐਲਪੀਜੀ ਗੈਸ ਸਿਲੰਡਰ ਵਿੱਚ ਪੰਜ ਮਹੀਨਿਆਂ ਦੌਰਾਨ ਲਗਾਤਾਰ ਕਟੌਤੀ ਕੀਤੀ ਗਈ ਹੈ। ਜਿੱਥੇ ਹੁਣ ਇਸ ਕਟੌਤੀ ਦੇ ਚਲਦਿਆਂ ਹੋਇਆਂ ਚੇਨਈ ਵਿੱਚ ਇਸ ਦੀ ਕੀਮਤ 1893 ਕੀਤੀ ਗਈ ਹੈ, ਮੁੰਬਈ ਵਿਚ 1696 ਰੁਪਏ ਅਤੇ ਕਲਕੱਤਾ ਦੇ ਵਿੱਚ 1846 ਰੁਪਏ ਖਪਤਕਾਰਾਂ ਨੂੰ ਅਦਾ ਕਰਨੇ ਹੋਣਗੇ। ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ।
ਤਾਜਾ ਜਾਣਕਾਰੀ