ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਲੋਕਾਂ ਦੀ ਸੋਚ ਤੋਂ ਪਰੇ ਹੁੰਦੇ ਹਨ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਜਿਹੇ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੰਦੀਆਂ ਹਨ ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪ੍ਰਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਇਸ ਗਾਇਕ ਦਾ ਗੋਲੀਆਂ ਮਾਰਕੇ ਕੀਤਾ ਗਿਆ ਕਤਲ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੁਝ ਸ਼ੱਕੀ ਵਿਅਕਤੀਆਂ ਵੱਲੋਂ ਪ੍ਰਸਿੱਧ ਅਮਰੀਕੀ ਰੈਪਰ ਟੇਕਆਫ ਦਾ ਹਿਊਸਟਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਹ ਹਾਦਸਾ ਡਾਈਸ ਗੇਮ ਦੌਰਾਨ ਹੋਏ ਝਗੜੇ ਕਾਰਨ ਵਾਪਰਿਆ ਹੈ, ਜਿੱਥੇ ਇਸ 28 ਸਾਲ ਦੇ ਮਸ਼ਹੂਰ ਪ੍ਰਸਿੱਧ ਅਮਰੀਕੀ ਗਾਇਕ ਵੱਲੋਂ ਹਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਗਏ ਹਨ।
ਉਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਸ ਜਗ੍ਹਾ ਦੇ ਉਪਰ 50 ਦੇ ਕਰੀਬ ਲੋਕ ਮੌਜੂਦ ਸਨ। ਦੱਸਿਆ ਗਿਆ ਹੈ ਕਿ ਦੋਸ਼ੀਆਂ ਵੱਲੋਂ ਸਿਰ ਜਾਂ ਸਿਰ ਦੇ ਕਰੀਬ ਗੋਲੀ ਮਾਰੀ ਗਈ ਸੀ ਜਿਸ ਕਾਰਨ ਇਸ ਗਾਇਕ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਜੇਰੇ ਇਲਾਜ ਹਨ।
ਜਿਸ ਸਮੇਂ ਇਹ ਘਟਨਾ ਵਾਪਰੀ ਉਸ ਤੋਂ ਕੁਝ ਘੰਟੇ ਪਹਿਲਾਂ ਹੀ ਪਰਸਿੱਧ ਰੈਪਰ ਟੇਕਆਫ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਬੌਲਿੰਗ ਐਲੀ ‘ਚ ਆਪਣੀ ਤਸਵੀਰ ਪੋਸਟ ਕੀਤੀ ਸੀ। ਜਿਸ ਵਿੱਚ ਉਸ ਵੱਲੋਂ ਇੱਕ ਦਿਨ ਪਹਿਲਾਂ ਆਪਣੇ ਨਵੇਂ ਗੀਤ ‘ਮੇਸੀ’ ਦਾ ਵੀਡੀਓ ਜਾਰੀ ਕੀਤਾ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ