ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋਇਆ ਹੈ ਉੱਥੇ ਹੀ ਦਿਲ ਨੂੰ ਝੰਜੋੜਨ ਵਾਲੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ। ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਚ ਡਰ ਪੈਦਾ ਹੋਇਆ ਹੈ। ਹੁਣ ਇਥੇ ਆਟੋ ਰਿਕਸ਼ਾ ਤੇ ਟਰੱਕ ਦੀ ਹੋਈ ਭਿਆਨਕ ਜਬਰਦਸਤ ਟੱਕਰ, ਹੋਈ 7 ਔਰਤਾਂ ਦੀ ਮੌਤ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਕਰਨਾਟਕ ਤੋਂ ਸਾਹਮਣੇ ਆਇਆ ਹੈ ਜਿੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।
ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਕਰਨਾਟਕ ਦੇ ਬੀਦਰ ‘ਚ ਚਿੱਟਾਗੁੱਪਾ ਤਾਲੁਕ ਦੇ ਇਕ ਪਿੰਡ ‘ਚ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਇਕ ਆਟੋ ਰਿਕਸ਼ਾ ਅਤੇ ਟਰੱਕ ਵਿਚਾਲੇ ਆਹਮਣੇ-ਸਾਹਮਣੇ ਭਿਆਨਕ ਟੱਕਰ ਹੋ ਗਈ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਆਟੋ ਵਿਚ ਮੌਜੂਦ ਸੱਤ ਔਰਤਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਸੀ ਜਦੋਂ ਇਹ ਸਾਰੇ ਲੋਕ ਆਟੋ ਵਿਚ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਪਰਤ ਰਹੇ ਸਨ।ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਹ ਸੱਤ ਔਰਤਾਂ ਤੋਂ ਇਲਾਵਾ 11 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਹ ਘਟਨਾ ਬਰਮਾਲਖੇੜਾ ਸਰਕਾਰੀ ਸਕੂਲ ਨੇੜੇ ਟਰੱਕ ਨਾਲ ਟੱਕਰ ਹੋ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ ।
ਜਿਨ੍ਹਾਂ ਵਿੱਚ ਮ੍ਰਿਤਕ ਪਾਰਬਤੀ 40 ਸਾਲਾਂ, ਪ੍ਰਭਾਵਤੀ 36 ਸਾਲਾਂ , ਗੁੰਡੰਮਾ 60 ਸਾਲਾਂ , ਯਦੰਮਾ 40 ਸਾਲਾਂ, ਜਗੰਮਾ 34 ਸਾਲਾਂ, ਈਸ਼ਵਰੰਮਾ 55 ਸਾਲਾਂ ਅਤੇ ਰੂਕਮਣੀ ਬਾਈ 60 ਸਾਲਾਂ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ‘ਚ ਦੋਵੇਂ ਵਾਹਨਾਂ ਦੇ ਚਾਲਕ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਉਥੇ ਹੀ ਜ਼ਖ਼ਮੀ ਹੋਏ 11 ਲੋਕਾਂ ‘ਚ 2 ਦੀ ਹਾਲਤ ਗੰਭੀਰ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ