ਆਈ ਤਾਜ਼ਾ ਵੱਡੀ ਖਬਰ
ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿੱਚ ਜਿੱਥੇ ਲੋਕਾਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਅਮਰੀਕਾ ਦੀ ਸਰਕਾਰ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਪਰ ਪਿਛਲੇ ਕੁੱਝ ਸਾਲਾਂ ਤੋਂ ਜਿੱਥੇ ਅਮਰੀਕਾ ਅਤੇ ਕੈਨੇਡਾ ਵਿਚ ਗੋਲੀਬਾਰੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਇਨ੍ਹਾਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਗੰਨ ਕਲਚਰ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿੱਥੇ ਹਥਿਆਰਾਂ ਦੀ ਵਿਕਰੀ, ਖਰੀਦ ਅਤੇ ਟਰਾਂਸਜੈਕਸ਼ਨ ਉਪਰ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਆਏ ਦਿਨ ਅਜਿਹੇ ਬਹੁਤ ਸਾਰੇ ਹਾਦਸੇ ਸਾਹਮਣੇ ਆ ਰਹੇ ਹਨ। ਜਿੱਥੇ ਗੋਲੀਬਾਰੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਇੱਥੇ ਅਮਰੀਕਾ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ 12 ਲੋਕਾਂ ਨੂੰ ਤਾਬੜ-ਤੋੜ ਗੋਲੀਆਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਫਿਲਾਡੇਲਫੀਆ ਤੋਂ ਸਾਹਮਣੇ ਆਇਆ ਹੈ।
ਜਿੱਥੇ ਕੇਂਸਿੰਗਟਨ ਇਲਾਕੇ ਦੇ ਇਕ ਬਾਰ ਦੇ ਬਾਹਰ ਹੋਈ ਗੋਲੀਬਾਰੀ ਵਿੱਚ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਸ਼ਨੀਵਾਰ ਦੀ ਰਾਤ ਨੂੰ ਵਾਪਰੀ ਹੈ ਜਿੱਥੇ ਇਸ ਸਮੂਹਿਕ ਗੋਲੀਬਾਰੀ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਇਹ ਘਟਨਾ ਰਾਤ 11 ਵਜੇ ਤੋਂ ਪਹਿਲਾਂ ਵਾਪਰੀ ਹੈ। ਜਿੱਥੇ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ ਉਥੇ ਹੀ ਇਸ ਮਾਮਲੇ ਦੇ ਤਹਿਤ ਅਜੇ ਤੱਕ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਇਸ ਘਟਨਾ ਦੇ ਚਲਦਿਆਂ ਹੋਇਆਂ ਘੱਟੋ ਘੱਟ 12 ਲੋਕਾਂ ਨੂੰ ਗੋਲੀ ਲੱਗੀ ਹੈ।
ਜਿੱਥੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਕਈ ਲੋਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕੁਝ ਸਖਤ ਪਾਬੰਦੀਆਂ ਵੀ ਲਾਗੂ ਕਰ ਦਿੱਤੀਆਂ ਗਈਆਂ ਹਨ।

ਤਾਜਾ ਜਾਣਕਾਰੀ