BREAKING NEWS
Search

‘ਹੈਰੀ ਪੌਟਰ’ ਦੇ ਪ੍ਰਸ਼ੰਸਕਾਂ ਲਈ ਆਈ ਵੱਡੀ ਮਾੜੀ ਖਬਰ, ਸਟਾਰ ਐਕਟਰ ਦੀ ਹੋਈ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਫਿਲਮੀ ਖੇਤਰ ਵਿੱਚ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਵਾਪਰਨ ਵਾਲੇ ਕਈ ਭਿਆਨਕ ਸੜਕ ਹਾਦਸਿਆ, ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋਣ ਕਾਰਨ ਬਹੁਤ ਸਾਰੀਆਂ ਹਸਤੀਆਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ। ਹੁਣ‘ਹੈਰੀ ਪੌਟਰ’ ਦੇ ਪ੍ਰਸ਼ੰਸਕਾਂ ਲਈ ਆਈ ਵੱਡੀ ਮਾੜੀ ਖਬਰ, ਜਿੱਥੇ ਸਟਾਰ ਐਕਟਰ ਦੀ ਹੋਈ ਅਚਾਨਕ ਮੌਤ, ਜਿਸ ਬਾਰੇ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਸੀਰੀਜ਼ ‘ਹੈਰੀ ਪੌਟਰ’ ਸਟਾਰ ਲੇਸਲੀ ਫਿਲੀਪਸ ਦਾ ਦਿਹਾਂਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸ ਦਈਏ ਕਿ ਹੈਰੀ ਪੌਟਰ’ ਸੀਰੀਜ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਸ ਅਦਾਕਾਰ ਦੀ 98 ਦੀ ਉਮਰ ਵਿੱਚ ਮੌਤ ਹੋਈ ਹੈ। ਜੋ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਬੀਮਾਰੀਆਂ ਦੇ ਨਾਲ ਜੂਝ ਰਹੇ ਸਨ ਅਤੇ ਇਸ ਸਮੇਂ ਜੇਰੇ ਇਲਾਜ ਸਨ। ਲੇਸਲੀ ਫਿਲੀਪਸ 98 ਸਾਲ ਦੇ ਵਿੱਚ ਇਸ ਗੰਭੀਰ ਬੀਮਾਰੀ ਦੇ ਚੱਲਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਅਤੇ ਉਨ੍ਹਾਂ ਦੇ ਪ੍ਰਸੰਸਕ ਭਾਰੀ ਦੁੱਖ ਵਿਚ ਨਜ਼ਰ ਆਏ ਹਨ। ਲੇਸਲੀ ਫਿਲੀਪਸ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਏਜੰਟ ਜੋਨਾਥਨ ਲਾਇਡ ਵੱਲੋਂ ਦਿੱਤੀ ਗਈ ਹੈ ਜਿੰਨਾ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਦੋਂ ਉਹ ਸੋਮਵਾਰ ਨੂੰ ਸੁੱਤੇ ਹੋਏ ਸਨ ਤਾਂ ਉਸ ਸਮੇਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਅਦਾਕਾਰ ਨੇ ਜਿੱਥੇ ਆਪਣੇ ਫ਼ਿਲਮੀ ਕੈਰੀਅਰ ਦੇ ਵਿੱਚ 200 ਤੋਂ ਵਧੇਰੇ ਫ਼ਿਲਮਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਕਿਰਦਾਰਾਂ ਨੂੰ ਹਮੇਸ਼ਾ ਪਸੰਦ ਕੀਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨੂੰ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਹੈਰੀ ਪੌਟਰ ਸੀਰੀਜ਼ ਅਤੇ ਵਿੱਚ ਨਿਭਾਈਆਂ ਗਈਆਂ ਭੂਮਿਕਾਵਾਂ ਦੇ ਚਲਦਿਆਂ ਹੋਇਆਂ ਉਹ ਸਭ ਦੇ ਹਰਮਨ ਪਿਆਰੇ ਬਣੇ ਹੋਏ ਸਨ।



error: Content is protected !!