BREAKING NEWS
Search

ਜਵਾਈ ਨੇ ਆਪਣੇ ਕਤਲ ਦੀ ਸਾਜਿਸ਼ ਰਚ ਸੋਹਰਿਆਂ ਨੂੰ ਪਹੁੰਚਾਇਆ ਜੇਲ, ਸਾਲੇ ਨੂੰ ਜਿੰਦਾ ਮਿਲਿਆ ਤਾਂ ਮੱਚ ਗਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਦੇ ਦੌਰ ਵਿੱਚ ਅਤੇ ਬਹੁਤ ਸਾਰੇ ਅਜਿਹੇ ਗੈਰ-ਸਮਾਜਿਕ ਅਨਸਰ ਹਨ ਜਿਨ੍ਹਾਂ ਵੱਲੋਂ ਵਿਆਹ ਤੋਂ ਬਾਅਦ ਲੜਕੀਆਂ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਲੜਕੀਆਂ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆ ਕਈ ਵਾਰ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੀਆਂ ਹਨ। ਉਥੇ ਵੀ ਬਹੁਤ ਸਾਰੀਆਂ ਲੜਕੀਆਂ ਨੂੰ ਸਹੁਰਿਆਂ ਵੱਲੋਂ ਕੀਤੇ ਜਾਂਦੇ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਮਾਮਲੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ। ਜਿੱਥੇ ਬਹੁਤ ਸਾਰੀਆਂ ਲੜਕੀਆਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਜਵਾਈ ਵੱਲੋਂ ਕਤਲ ਦੀ ਸਾਜ਼ਸ਼ ਰਚ ਸਹੁਰਿਆਂ ਨੂੰ ਜੇਲ ਪਹੁੰਚਾਇਆ ਗਿਆ ਹੈ ਜਿੱਥੇ ਸਾਲੇ ਵੱਲੋਂ ਜ਼ਿੰਦਾ ਦੇਖੇ ਜਾਣ ਤੇ ਹੜਕੰਪ ਮੱਚ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਝਾਰਖੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਜਵਾਈ ਵੱਲੋਂ ਆਪਣੀ ਮੌਤ ਦਾ ਇਲਜ਼ਾਮ ਲਗਾ ਕੇ ਆਪਣੇ ਸਹੁਰਿਆਂ ਦੇ ਅੱਠ ਲੋਕਾਂ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਸਨੂੰ ਜਿੰਦਾ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਦੇ ਭਰਾ ਦੀਪਕ ਚੌਧਰੀ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਸ ਦੀ ਭੈਣ ਸਰਿਤਾ ਦਾ ਵਿਆਹ 2009 ਦੇ ਵਿੱਚ ਰਾਮਮਿਲਨ ਚੌਧਰੀ ਦੇ ਨਾਲ ਕੀਤਾ ਗਿਆ ਸੀ।

ਪ੍ਰਵਾਰ ਵੱਲੋ ਆਪਣੀ ਹੈਸੀਅਤ ਤੋਂ ਵਧੇਰੇ ਦਾਜ-ਦਹੇਜ਼ ਵੀ ਦਿੱਤਾ ਗਿਆ ਸੀ ਪਰ ਉਨ੍ਹਾਂ ਦੀ ਭੈਣ ਨੂੰ ਸਹੁਰੇ ਪਰਿਵਾਰ ਵੱਲੋਂ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਇਸ ਦੇ ਚਲਦਿਆਂ ਹੋਇਆਂ ਹੀ ਉਨ੍ਹਾਂ ਦੇ ਜੀਜੇ ਦੇ ਭਰਾ ਵੱਲੋਂ ਪੁਲੀਸ ਕੋਲ ਰਾਮਮਿਲਨ ਦੇ ਅਗਵਾ ਹੋਣ ਅਤੇ ਉਸ ਦੇ ਕਤਲ ਦਾ ਮਾਮਲਾ ਦਰਜ ਕਰਵਾਇਆ ਗਿਆ ਜਿਸ ਦੇ ਦੋਸ਼ ਹੇਠ ਪੀੜਤ ਪਤਨੀ, ਸੱਸ, ਸਹੁਰਾ ਅਤੇ ਕੁਝ ਹੋਰ ਲੋਕਾਂ ਨੂੰ ਜੇਲ ਭੇਜ ਦਿੱਤਾ ਗਿਆ ਸੀ।

ਪਰ ਹੁਣ ਦੋਸ਼ੀ ਦੇ ਜਿੰਦਾ ਹੋਣ ਦੀ ਖਬਰ ਸਾਹਮਣੇ ਆਉਂਦਿਆਂ ਹੀ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਖਿਲਾਫ ਏਨੀ ਵੱਡੀ ਸਾਜਿਸ਼ ਕੀਤੀ ਗਈ ਸੀ। ਜਿਸ ਕਾਰਨ ਸਾਰੇ ਪਰਿਵਾਰ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਪੀੜਤ ਲੜਕੀ ਦੇ ਪਿਤਾ ਦਾ ਦਿਹਾਂਤ ਹੋ ਗਿਆ।



error: Content is protected !!