ਆਈ ਤਾਜਾ ਵੱਡੀ ਖਬਰ
ਚੀਨ ਵਿੱਚ ਜਿੱਥੇ 2019 ਦੇ ਅਖੀਰ ਵਿਚ ਵੁਹਾਨ ਸ਼ਹਿਰ ਵਿਚ ਕਰੋਨਾ ਦੇ ਮਾਮਲਿਆਂ ਨੇ ਦਸਤਕ ਦਿੱਤੀ ਸੀ ਤੇ ਇਹ ਮਹਾਮਾਰੀ ਜਿੱਥੇ ਹੌਲੀ-ਹੌਲੀ ਸਾਰੀ ਦੁਨੀਆ ਵਿੱਚ ਫੈਲ ਗਈ। ਉਥੇ ਹੀ ਇਸ ਦੀ ਚਪੇਟ ਵਿਚ ਆਉਣ ਤੋਂ ਕੋਈ ਵੀ ਦੇਸ਼ ਨਹੀਂ ਬਚ ਸਕਿਆ। ਫਿਰ ਸਾਰੀ ਦੁਨੀਆ ਵਿੱਚ ਇਸ ਕਰੋਨਾ ਨੇ ਭਾਰੀ ਤਬਾਹੀ ਮਚਾਈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ, ਫਿਰ ਤਾਲਾਬੰਦੀ ਕੀਤੀ ਗਈ ਅਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ। ਇਸ ਸਭ ਦੇ ਬਾਵਜੂਦ ਵੀ ਕਰੋਨਾ ਮਾਮਲਿਆਂ ਨੂੰ ਨਜਿੱਠਣ ਲਈ ਟੀਕਾਕਰਣ ਮੁਹਿੰਮ ਨੂੰ ਆਰੰਭ ਕੀਤਾ ਗਿਆ। ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਅਤੇ ਹੌਲੀ-ਹੌਲੀ ਉਨ੍ਹਾਂ ਮਾਮਲਿਆਂ ਵਿਚ ਆਈ ਕਮੀ ਤੋਂ ਬਾਅਦ ਮੁੜ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਪੈਰਾਂ ਸਿਰ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।
ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨੇ ਜਿੱਥੇ ਲੋਕਾਂ ਵਿਚ ਡਰ ਪੈਦਾ ਕੀਤਾ। ਉੱਥੇ ਹੀ ਕਈ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਚੀਨ ਵਿੱਚ ਕਰੋਨਾ ਨੂੰ ਲੈ ਕੇ ਹੁਣ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਿਮ ਅਤੇ ਸਕੂਲ ਬੰਦ ਕੀਤੇ ਗਏ ਹਨ ਅਤੇ ਤਾਲਾਬੰਦੀ ਵਰਗੀ ਸਥਿਤੀ ਬਣ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਜਿਮ ਅਤੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਇਕ ਬਜ਼ੁਰਗ ਵਿਅਕਤੀ ਦੀ ਮੌਤ ਛੇ ਮਹੀਨਿਆਂ ਬਾਅਦ ਕਰੋਨਾ ਕਾਰਣ ਹੋਈ ਹੈ। ਉੱਥੇ ਹੀ ਦਫਤਰ, ਸ਼ਾਪਿੰਗ ਮਾਲ ਅਤੇ ਹੋਟਲ , ਸ਼ੌਪਿੰਗ ਕਰਨ ਆਉਣ ਜਾਣ ਵਾਲੇ ਲੋਕਾਂ ਲਈ ਟੈਸਟ ਦੀ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਲੋਕਾਂ ਨੂੰ ਜ਼ਰੂਰਤ ਤੋਂ ਬਿਨਾਂ ਘਰ ਤੋਂ ਬਾਹਰ ਨਾ ਜਾਣ ਲਈ ਵੀ ਹਦਾਇਤ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ 2019 ਤੋਂ ਬਾਅਦ ਕਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਜਿੱਥੇ 24 ਅਪ੍ਰੈਲ ਦੇ ਵਿਚ 29,390 ਮਾਮਲੇ ਸਾਹਮਣੇ ਆਏ ਸਨ। ਉਥੇ ਹੀ ਚੀਨ ਦੇ ਵਿੱਚ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਦੌਰਾਨ ਹੁਣ ਬੀਤੇ ਦਿਨ 31656 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
Home ਤਾਜਾ ਜਾਣਕਾਰੀ ਚੀਨ ਚ ਕਰੋਨਾ ਨੂੰ ਲੈਕੇ ਆਈ ਵੱਡੀ ਮਾੜੀ ਖਬਰ, ਸਕੂਲ ਜਿਮ ਕੀਤੇ ਗਏ ਬੰਦ- ਬਣੀ ਲਾਕਡਾਊਨ ਵਰਗੀ ਸਥਿਤੀ
ਤਾਜਾ ਜਾਣਕਾਰੀ