=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਲੁਟੇਰਿਆਂ ਨੇ ਦਿਨ ਦਿਹਾੜੇ ਵਿਆਹ ਵਾਲੇ ਘਰ ਤੇ ਮਾਰਿਆ ਡਾਕਾ, ਵਾਰਦਾਤ ਹੋਈ CCTV ਚ ਕੈਦ

ਆਈ ਤਾਜਾ ਵੱਡੀ ਖਬਰ 

ਵਧ ਰਹੀਆ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਠੱਲ੍ਹ ਪਾਉਣ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਭ ਦੇ ਬਾਵਜੂਦ ਵੀ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦਾ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਦਿਨ-ਦਿਹਾੜੇ ਵਾਪਰਦੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਅਜਿਹੇ ਅਨਸਰਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਉੱਥੇ ਹੀ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਕਈ ਚੋਰਾਂ ਵੱਲੋਂ ਵਿਆਹ ਵਾਲੇ ਘਰਾਂ ਨੂੰ ਵੀ ਆਪਣੀ ਚੋਰੀ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਹੀ ਵਿਆਹ ਵਾਲੇ ਘਰ ਵਿੱਚ ਡਾਕਾ ਮਾਰਿਆ ਗਿਆ ਹੈ ਜਿਥੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਤੋ ਸਾਹਮਣੇ ਆਇਆ ਹੈ ਜਿੱਥੇ ਫਿਰੋਜ਼ਪੁਰ ਦੇ ਵਿੱਚ ਦਸ਼ਮੇਸ਼ ਨਗਰ ਵਿਚ ਚੋਰਾਂ ਵੱਲੋਂ ਇਕ ਵਿਆਹ ਵਾਲੇ ਘਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾ ਲਿਆ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਘਰ ਜਿੱਥੇ ਸ਼ਹੀਦ ਅਨਿਲ ਬਾਗੀ ਹਸਪਤਾਲ ਦੇ ਨਜ਼ਦੀਕ ਹੈ ਉਥੇ ਹੀ ਇਸ ਵਿੱਚ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਜਿੱਥੇ ਇਸ ਘਰ ਦੇ ਨੌਜਵਾਨਾਂ ਵੱਲੋਂ ਸਾਰੀ ਤਿਆਰੀ ਵਿਆਹ ਨੂੰ ਲੈ ਕੇ ਕੀਤੀ ਜਾ ਰਹੀ ਸੀ ਅਤੇ ਰਿਸ਼ਤੇਦਾਰਾਂ ਦੇ ਘਰਾਂ ਵਿੱਚ ਕਾਰਡ ਅਤੇ ਡੱਬੇ ਵੰਡੇ ਜਾ ਰਹੇ ਸਨ।

ਉੱਥੇ ਹੀ ਘਰ ਵਿਚ ਸਿਰਫ਼ ਉਨ੍ਹਾਂ ਦੀ ਬਜ਼ੁਰਗ ਮਾਤਾ ਹੀ ਮੌਜੂਦ ਸਨ। ਜਦੋਂ ਉਹ ਘਰ ਪਰਤੇ ਤਾਂ ਦੇਖ ਕੇ ਹੈਰਾਨ ਰਹਿ ਗਏ ਕਿ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਿਨ ਦਿਹਾੜੇ ਚੋਰੀ ਕੀਤੀ ਗਈ ਹੈ ਅਤੇ ਘਰ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਅਤੇ ਉਨ੍ਹਾਂ ਦੇ ਘਰ ਵਿੱਚ ਅਲਮਾਰੀ ਵਿੱਚ ਪਏ ਹੋਏ ਅਤੇ ਸੋਨੇ ਦੇ ਬਣੇ ਹੋਏ ਲੱਖਾਂ ਦੇ ਬਰੈਸਲੇਟ ਵੀ ਚੋਰੀ ਹੋ ਗਏ ਸਨ। ਜਿਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਕ ਪੈਦਲ ਜਾ ਰਹੀ ਔਰਤ ਦੇ ਹੱਥ ਵਿੱਚ ਮੋਬਾਇਲ ਫੋਨ ਜਾਣ ਦੀ ਖਬਰ ਸਾਹਮਣੇ ਆਈ ਹੈ।




error: Content is protected !!